18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਿਜਲੀ ਕਾਮਿਆਂ ਵੱਲੋਂ ਸਾਥੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਕਰਵਾਉਣ ਨੂੰ ਲੈ ਕੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਿਜਲੀ ਕਾਮਿਆਂ ਵੱਲੋਂ ਸਾਥੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ 33 ਕੇ ਵੀ ਗਰਿੱਡ ਅੱਗੇ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਬਿਕਰਮਜੀਤ ਸਿੰਘ, ਕਿਸ਼ਨ ਕਾਂਤ, ਲਖਵਿੰਦਰ ਸਿੰਘ, ਜੰਗੀਰ ਸਿੰਘ ਕਟਾਰੀਆ ਜਗਦੇਵ ਸਿੰਘ ਬਾਹੀਆ, ਜਬਲਾ ਸਿੰਘ, ਸੁਰਿੰਦਰ ਸਿੰਘ ਬਾਕਸਰ, ਕਿਸ਼ਨ ਲਾਲ ਬੱਤਰਾ, ਅਜੇ ਕੁਮਾਰ,ਸੁਰਿੰਦਰ ਸਿੰਘ, ਸੁਰੇਸ਼ ਕੁਮਾਰ, ਸੋਮ ਸਿੰਘ, ਮੋਹਨ ਲਾਲ, ਨਿਰਭੈ ਸਿੰਘ, ਪ੍ਰਿਤਪਾਲ ਸਿੰਘ, ਹਰਮੇਲ ਸਿੰਘ, ਪੁਸ਼ਪਿੰਦਰ ਸਿੰਘ,ਬਲਕਾਰ ਸਿੰਘ, ਵਾਰਿਸ, ਰਮਨਜੀਤ ਸਿੰਘ ਨੇ ਕਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀਆਂ ਗਈਆਂ ਲਾਈਨਮੈਨ ਅਜੇ ਕੁਮਾਰ ਅਤੇ ਰਮਨਜੀਤ ਸਿੰਘ ਦੀਆਂ ਬਦਲੀਆਂ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

Ad Position 21
No active advertisement
ਅਜੀਤ ਡੈਸਕ 19-09-2026
ਸੁਨਾਮ ਊਧਮ ਸਿੰਘ ਵਾਲਾ, 18 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬਿਜਲੀ ਕਾਮਿਆਂ ਵੱਲੋਂ ਸਾਥੀ ਮੁਲਾਜ਼ਮਾਂ ਦੀਆਂ ਬਦਲੀਆਂ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ 33 ਕੇ ਵੀ ਗਰਿੱਡ ਅੱਗੇ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਬਿਕਰਮਜੀਤ ਸਿੰਘ, ਕਿਸ਼ਨ ਕਾਂਤ, ਲਖਵਿੰਦਰ ਸਿੰਘ, ਜੰਗੀਰ ਸਿੰਘ ਕਟਾਰੀਆ ਜਗਦੇਵ ਸਿੰਘ ਬਾਹੀਆ, ਜਬਲਾ ਸਿੰਘ, ਸੁਰਿੰਦਰ ਸਿੰਘ ਬਾਕਸਰ, ਕਿਸ਼ਨ ਲਾਲ ਬੱਤਰਾ, ਅਜੇ ਕੁਮਾਰ,ਸੁਰਿੰਦਰ ਸਿੰਘ, ਸੁਰੇਸ਼ ਕੁਮਾਰ, ਸੋਮ ਸਿੰਘ, ਮੋਹਨ ਲਾਲ, ਨਿਰਭੈ ਸਿੰਘ, ਪ੍ਰਿਤਪਾਲ ਸਿੰਘ, ਹਰਮੇਲ ਸਿੰਘ, ਪੁਸ਼ਪਿੰਦਰ ਸਿੰਘ,ਬਲਕਾਰ ਸਿੰਘ, ਵਾਰਿਸ, ਰਮਨਜੀਤ ਸਿੰਘ ਨੇ ਕਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਕੀਤੀਆਂ ਗਈਆਂ ਲਾਈਨਮੈਨ ਅਜੇ ਕੁਮਾਰ ਅਤੇ ਰਮਨਜੀਤ ਸਿੰਘ ਦੀਆਂ ਬਦਲੀਆਂ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਸੰਘਰਸ਼ ਦੌਰਾਨ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਸੰਜੀਵ ਕੁਮਾਰ ਕਾਂਸਲ ਸੰਜੂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨੂੰ ਦਫ਼ਤਰ ਵਿਖੇ ਮੁਲਾਕਾਤ ਲਈ ਬੁਲਾ ਕੇ ਵਿਸ਼ਵਾਸ ਦਿਵਾਇਆ ਗਿਆ ਕਿ ਅਗਲਾ ਕੁਝ ਦਿਨਾਂ ’ਚ ਹੀ ਬਦਲੀਆਂ ਰੱਦ ਕਰਵਾ ਦਿੱਤੀਆਂ ਜਾਣਗੀਆਂ। ਜਥੇਬੰਦੀਆਂ ਦੇ ਆਗੂਆਂ ਵੱਲੋਂ ਮੰਤਰੀ ਦੇ ਨਿੱਜੀ ਸਹਾਇਕ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਵੱਲ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਬਦਲੀਆਂ ਜਲਦ ਰੱਦ ਨਾਂ ਹੋਈਆਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਰਕਲ ਸੰਗਰੂਰ ਦੀਆਂ ਸਾਰੀਆਂ ਡਵੀਜ਼ਨਾਂ, ਸਬ-ਡਵੀਜ਼ਨਾਂ ’ਚੋਂ ਵੱਡੀ ਗਿਣਤੀ ਵਿੱਚ ਸਾਥੀ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰੋਵਰ ਦੀ ਗਾਰ ਕੱਢਣ ਦੀ ਕਾਰ-ਸੇਵਾ ਕੱਲ੍ਹ ਤੋਂ ਅਗਲੀ ਖ਼ਬਰ ਬੀ.ਸੀ.ਏ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24