ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰੋਵਰ ਦੀ ਗਾਰ ਕੱਢਣ ਦੀ ਕਾਰ-ਸੇਵਾ ਕੱਲ੍ਹ ਤੋਂ
ਮਸਤੂਆਣਾ ਸਾਹਿਬ, 18 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਗਾਰ ਕੱਢਣ ਦੀ ਮਹਾਨ ਕਾਰ-ਸੇਵਾ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਰਦਾਸ ਉਪਰੰਤ ਆਰੰਭ ਹੋਵੇਗੀ। ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਰੋਵਰ ਦੀ ਪਹਿਲੀ ਕਾਰ-ਸੇਵਾ 5 ਅਕਤੂਬਰ 2014 ਨੂੰ ਹੋਈ ਸੀ ਤੇ 12 ਸਾਲਾਂ ਬਾਅਦ ਇਹ ਸੇਵਾ ਮੁੜ ਆਰੰਭ ਕੀਤੀ ਜਾ ਰਹੀ ਹੈ।
ਮਸਤੂਆਣਾ ਸਾਹਿਬ, 18 ਸਤੰਬਰ (ਦਮਦਮੀ) - ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਗਾਰ ਕੱਢਣ ਦੀ ਮਹਾਨ ਕਾਰ-ਸੇਵਾ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਰਦਾਸ ਉਪਰੰਤ ਆਰੰਭ ਹੋਵੇਗੀ। ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਰੋਵਰ ਦੀ ਪਹਿਲੀ ਕਾਰ-ਸੇਵਾ 5 ਅਕਤੂਬਰ 2014 ਨੂੰ ਹੋਈ ਸੀ ਤੇ 12 ਸਾਲਾਂ ਬਾਅਦ ਇਹ ਸੇਵਾ ਮੁੜ ਆਰੰਭ ਕੀਤੀ ਜਾ ਰਹੀ ਹੈ। ਇਹ ਕਾਰ-ਸੇਵਾ ਸਮੂਹ ਸੰਪਰਦਾਵਾਂ, ਸੰਤ-ਮਹਾਂਪੁਰਖਾਂ, ਸਿੱਖ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਕੌਂਸਲ ਦੇ ਸੀਨੀਅਰ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ ਤੇ ਹਰਿੰਦਰਵੀਰ ਸਿੰਘ ਕਾਕਾ ਫ਼ਤਿਹਗੜ੍ਹ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਕਾਰ-ਸੇਵਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਬਾਬਾ ਸੁਖਦੇਵ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਜਗਰੂਪ ਸਿੰਘ ਲੱਡਾ, ਮੈਨੇਜਰ ਜਸਵੀਰ ਸਿੰਘ, ਕਾਲਾ ਸਿੰਘ ਖਹਿਰਾ ਸਮੇਤ ਅਕਾਲ ਕਾਲਜ ਕੌਂਸਲ ਦੇ ਵੱਡੀ ਗਿਣਤੀ ਵਿੱਚ ਮੈਂਬਰ ਮੌਜੂਦ ਸਨ।