18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਓ.ਐਸ.ਡੀ. ਸੁਖਵੀਰ ਸਿੰਘ ਨੇ ਮੁਫ਼ਤ ਹੋਮਿਓਪੈਥਿਕ ਤੇ ਆਯੂਰਵੈਦਿਕ ਕੈਂਪ ਦਾ ਕੀਤਾ ਉਦਘਾਟਨ

ਧੂਰੀ, 18 ਸਤੰਬਰ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ) - ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਉਪਰਾਲੇ ਤਹਿਤ ਅੱਜ ਧੂਰੀ ਦੇ ਸੰਤ ਨਿਰੰਕਾਰੀ ਭਵਨ ਵਿਖੇ ਲਗਾਏ ਗਏ ਮੁਫ਼ਤ ਹੋਮਿਓਪੈਥਿਕ ਤੇ ਆਯੂਰਵੈਦਿਕ ਕੈਂਪ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ. ਐਸ.

Ad Position 21
No active advertisement
ਅਜੀਤ ਡੈਸਕ 19-09-2026
ਧੂਰੀ, 18 ਸਤੰਬਰ (ਸੰਜੇ ਲਹਿਰੀ, ਸੁਖਵੰਤ ਸਿੰਘ ਭੁੱਲਰ) - ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਉਪਰਾਲੇ ਤਹਿਤ ਅੱਜ ਧੂਰੀ ਦੇ ਸੰਤ ਨਿਰੰਕਾਰੀ ਭਵਨ ਵਿਖੇ ਲਗਾਏ ਗਏ ਮੁਫ਼ਤ ਹੋਮਿਓਪੈਥਿਕ ਤੇ ਆਯੂਰਵੈਦਿਕ ਕੈਂਪ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਸਿਹਤ ਸੰਭਾਲ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਸਾਲ ਹਰੇਕ ਜ਼ਿਲ੍ਹੇ ਵਿੱਚ 24 ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਦਕਿ ਪਿਛਲੇ ਸਾਲ ਹਰੇਕ ਜ਼ਿਲ੍ਹੇ ਵਿੱਚ 15 ਕੈਂਪ ਲਗਾਏ ਗਏ ਸਨ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਡਾਕਟਰੀ ਜਾਂਚ ਕੀਤੀ ਗਈ ਤੇ ਲੋੜ ਅਨੁਸਾਰ ਆਯੂਰਵੈਦਿਕ ਤੇ ਹੋਮਿਓਪੈਥਿਕ ਦਵਾਈਆਂ ਮੁਫ਼ਤ ਵੰਡੀਆਂ ਗਈਆਂ। ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖ਼ੇ ਲੱਗੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ। ਕੈਂਪ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਪੰਜਾਬ, ਡਾਇਰੈਕਟੋਰੇਟ ਆਫ਼ ਆਯੂਰਵੈਦਾ ਪੰਜਾਬ ਤੇ ਜ਼ਿਲ੍ਹਾ ਹੋਮਿਓਪੈਥਿਕ ਤੇ ਆਯੁਰਵੈਦਿਕ/ਯੂਨਾਨੀ ਅਫ਼ਸਰ ਸੰਗਰੂਰ ਡਾਕਟਰ ਰਾਜੀਵ ਜਿੰਦੀਆ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਉਪਰਾਲੇ ਨੂੰ ਸਫ਼ਲ ਬਣਾਉਣ ਵਿੱਚ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨਅਤੇ ਸਥਾਨਕ ਕਮੇਟੀ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਮਰਜੋਤ ਕੌਰ, ਗਗਨ ਜਵੰਧਾ, ਰੂਬਲ ਬਾਜਵਾ, ਡਾ. ਰਾਜੀਵ, ਬਾਬੂ ਵਿਨੋਦ ਕੁਮਾਰ, ਭੁਪਿੰਦਰ ਸਿੰਘ, ਜਸਵੀਰ ਸਿੰਘ ਜੱਜ, ਕੌਂਸਲਰ ਡਾਕਟਰ ਵਾਹਿਦ, ਡਾਕਟਰ ਅੰਮ੍ਰਿਤ ਪਾਲ, ਡਾਕਟਰ ਕਮਲਪ੍ਰੀਤ ਕੌਰ, ਡਾਕਟਰ ਅਮਰਿੰਦਰ ਕੌਰ, ਸੇਵਾ ਦਲ ਦੇ ਸੰਚਾਲਕ ਗੁਰਮੀਤ ਸਿੰਘ, ਗਗਨਦੀਪ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਕਿਸੇ ਵੀ ਖੇਤਰ ਅੰਦਰ ਵਿਕਾਸ ਨਹੀਂ ਕੀਤਾ - ਕਾਂਤਾ ਕੁਠਾਲਾ ਅਗਲੀ ਖ਼ਬਰ 8 ਸਾਲਾ ਭਤੀਜੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ’ਚ ਤਾਇਆ ਗ੍ਰਿਫ਼ਤਾਰ
Ad Position 24