18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਆਪ’ ਸਰਕਾਰ ਨੇ ਕਿਸੇ ਵੀ ਖੇਤਰ ਅੰਦਰ ਵਿਕਾਸ ਨਹੀਂ ਕੀਤਾ - ਕਾਂਤਾ ਕੁਠਾਲਾ

ਮਾਲੇਰਕੋਟਲਾ, 18 ਸਤੰਬਰ (ਮਨਜਿੰਦਰ ਸਿੰਘ ਸਰੌਦ) – ‘ਆਪ’ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਕੁਝ ਨਹੀਂ ਸੰਵਾਰਿਆ । ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਮੌਜੂਦਾ ਸਰਕਾਰ ਨੇ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ ।

Ad Position 21
No active advertisement
ਅਜੀਤ ਡੈਸਕ 19-09-2026
ਮਾਲੇਰਕੋਟਲਾ, 18 ਸਤੰਬਰ (ਮਨਜਿੰਦਰ ਸਿੰਘ ਸਰੌਦ) – ‘ਆਪ’ ਸਰਕਾਰ ਨੇ ਕਿਸੇ ਵੀ ਖੇਤਰ ਦੇ ਅੰਦਰ ਕੁਝ ਨਹੀਂ ਸੰਵਾਰਿਆ । ਸੂਬੇ ਅੰਦਰ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੋਵੇਗੀ ਕਿਉਂਕਿ ਮੌਜੂਦਾ ਸਰਕਾਰ ਨੇ ਡੱਕਾ ਤੋੜ ਕੇ ਦੂਹਰਾ ਨਹੀਂ ਕੀਤਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਪੰਜਾਬ ਦੇ ਅੰਦਰ ਜਦ ਕਾਂਗਰਸ ਪਾਰਟੀ ਦੀ ਸਰਕਾਰ ਸੀ ਤਾਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਵਿਕਾਸ ਕੀਤਾ ਗਿਆ ਪਰ ਮੌਜੂਦਾ ਸਰਕਾਰ ਸਮੇਂ ਕੋਈ ਵੀ ਕੰਮ ਸਹੀ ਢੰਗ ਨਾਲ ਨੇਪਰੇ ਨਹੀਂ ਚੜ੍ਹਿਆ । ਉਨ੍ਹਾਂ ਕਿਹਾ ਕਿ ਸਾਰੇ ਖੇਤਰਾਂ ਦੇ ਅੰਦਰ ਸਰਕਾਰ ਦੀ ਕਿਰਕਰੀ ਹੋ ਰਹੀ ਹੈ । ਮੀਟਿੰਗਾਂ ਲਈ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਆਖਿਆ ਕਿ ਵਰਕਰਾਂ ਨੇ ਉਨਾਂ ਦੇ ਇੱਕ ਸੁਨੇਹੇ ਤੇ ਮੀਟਿੰਗ ‘ਚ ਪਹੁੰਚ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ । ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਅੰਦਰ ਕਾਂਗਰਸ ਪਾਰਟੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰ ਦੇ ਕਬੱਡੀ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁਫ਼ਤ ਹੋਮਿਓਪੈਥਿਕ ਤੇ ਆਯੂਰਵੈਦਿਕ ਕੈਂਪ ਦਾ ਕੀਤਾ ਉਦਘਾਟਨ
Ad Position 24