ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
ਦਿੜ੍ਹਬਾ ਮੰਡੀ,19 ਸਤੰਬਰ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਸਾਂਝੀ ਤਾਲਮੇਲ ਕਮੇਟੀ ਵੱਲੋਂ 19 ਤੇ 20 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ ਤੇ ਦਫ਼ਤਰਾਂ ਦੇ ਘਿਰਾਓ ਦੀ ਲੜੀ ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਿੜ੍ਹਬਾ ਸ਼ਹਿਰ ਦੇ ਬਾਜ਼ਾਰ ਵਿੱਚ ਮਾਰਚ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਐਲਾਨੇ 8% ਮਹਿੰਗਾਈ ਭੱਤੇ ਤੋਂ ਸੰਤੁਸ਼ਟ ਨਹੀਂ ਹਨ।
ਦਿੜ੍ਹਬਾ ਮੰਡੀ,19 ਸਤੰਬਰ (ਹਰਬੰਸ ਸਿੰਘ ਛਾਜਲੀ, ਜਸਵੀਰ ਸਿੰਘ ਔਜਲਾ)- ਸਾਂਝੀ ਤਾਲਮੇਲ ਕਮੇਟੀ ਵੱਲੋਂ 19 ਤੇ 20 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ ਤੇ ਦਫ਼ਤਰਾਂ ਦੇ ਘਿਰਾਓ ਦੀ ਲੜੀ ਤਹਿਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਿੜ੍ਹਬਾ ਸ਼ਹਿਰ ਦੇ ਬਾਜ਼ਾਰ ਵਿੱਚ ਮਾਰਚ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਐਲਾਨੇ 8% ਮਹਿੰਗਾਈ ਭੱਤੇ ਤੋਂ ਸੰਤੁਸ਼ਟ ਨਹੀਂ ਹਨ। ਮੁਲਾਜ਼ਮਾਂ ਤੇ ਪੈਨਸ਼ਨਰ ਆਗੂ ਕੁਲਵਿੰਦਰ ਸਿੰਘ ਢਿੱਲੋਂ, ਕਰਮਜੀਤ ਸਿੰਘ ਬੀਹਲਾ, ਰਾਜਕੁਮਾਰ ਅਰੋੜਾ, ਮੇਲਾ ਸਿੰਘ ਪੁੰਨਾਵਲ ਹਰਭਗਵਾਨ ਗੁਰਨੇ, ਉਜਾਗਰ ਸਿੰਘ, ਕਸਤੂਰੀ ਲਾਲ, ਮੇਲਾ ਸਿੰਘ ਪੁੰਨਾਵਾਲ, ਗੁਰਜੰਟ ਸਿੰਘ ਵਾਲੀਆ, ਰਜਿੰਦਰ ਸਿੰਘ ਅਕੋਈ, ਕ੍ਰਿਸ਼ਨ ਕਾਂਤ, ਅਸ਼ੋਕ ਕੁਮਾਰ, ਸਰਬਜੀਤ ਸਿੰਘ ਧਾਲੀਵਾਲ, ਜਗਦੀਸ਼ ਸਿੰਘ ਗੱਗੜਪੁਰ, ਜਗਦੇਵ ਸਿੰਘ ਬਾਹੀਆ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮਹਿੰਗਾਈ ਭੱਤੇ ਦੀ ਥਾਂ ਜਥੇਬੰਦੀ ਵੱਲੋਂ ਭੇਜੇ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਮਿਡ ਡੇਅ ਮੀਲ ਵਰਕਰ, ਆਸ਼ਾ ਵਰਕਰ, ਆਂਗਣਵਾੜੀ ਵਰਕਰਾਂ, ਮਾਨ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਠੇਕਾ ਕੰਟਰੈਕਟ ਆਊਟ ਸੋਰਸ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਦਰਜ ਕੀਤਾ ਜਾਵੇ, 15-01-2015 17-07-2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਟੇ ਭੱਤੇ ਬਹਾਲ ਕੀਤੇ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ। ਇਸ ਮੌਕੇ ਦਰਸ਼ਨ ਸਿੰਘ ਰੋਗਲਾ, ਸੁਖਦੇਵ ਸਿੰਘ ਚੰਗਾਲੀਵਾਲਾ, ਸੰਦੀਪ ਕੌਰ ਪੱਤੀ, ਹੁਸ਼ਿਆਰ ਸਿੰਘ, ਦਾਤਾ ਸਿੰਘ, ਰਘਬੀਰ ਸਿੰਘ ਭਵਾਨੀਗੜ੍ਹ, ਦਰਸ਼ਨ ਨੌਰਥ, ਸੁਖਜਿੰਦਰ ਸਿੰਘ ਹਰੀਕਾ, ਵਰਿੰਦਰਜੀਤ ਬਜਾਜ, ਸੀਤਾਰਾਮ, ਗੁਰਪ੍ਰੀਤ ਸਿੰਘ ਮੰਗਵਾਲ, ਜੀਤ ਸਿੰਘ ਬੰਗਾ, ਸਵਰਨ ਸਿੰਘ ਅਕਬਰਪੁਰ, ਜੰਗੀਰ ਸਿੰਘ, ਨਿਰਭੈ ਸਿੰਘ, ਰਾਜਵੀਰ ਸਿੰਘ, ਸੁਰਿੰਦਰ ਸਿੰਘ, ਰਘਵੀਰ ਸਿੰਘ, ਮਾਲਵਿੰਦਰ ਸਿੰਘ ਸੰਧੂ, ਹਰਕੀਰਤ ਸਿੰਘ ਫੱਗੂਵਾਲਾ, ਦਲਜੀਤ ਸਿੰਘ ਸਫੀਪੁਰ, ਕਸ਼ਮੀਰ ਸਿੰਘ ਰੋੜੇਵਾਲ, ਚਰਨਜੀਤ ਸਿੰਘ ਚੋਪੜਾ, ਅਵਤਾਰ ਸਿੰਘ ਭਵਾਨੀਗੜ੍ਹ, ਚੰਦ ਸਿੰਘ ਰੋਗਲਾ, ਰਾਮ ਸਰੂਪ ਢੈਪਈ, ਸਤਵੰਤ ਸਿੰਘ ਆਲਮਪੁਰ ਆਦਿ ਵੀ ਮੌਜੂਦ ਸਨ।