20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦਾਮਨ ਬਾਜਵਾ ਤੇ ਚਰਨਜੀਤ ਸਿੰਘ ਬਰਾੜ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜਖੇਪਲ, 19 ਸਤੰਬਰ (ਮੇਜਰ ਸਿੰਘ ਸਿੱਧੂ) - ਭਾਰਤੀ ਜਨਤਾ ਪਾਰਟੀ ਵੱਲੋਂ 26 ਸਤੰਬਰ ਨੂੰ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਤੇ ਯਾਤਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ ਤੇ ਗੁਰਮੇਲ ਸਿੰਘ ਕਾਲਾ ਪ੍ਰਧਾਨ ਕਿਸਾਨ ਮੋਰਚਾ ਸੰਗਰੂਰ-2 ਜਖੇਪਲ ਵਿਖੇ ਪਹੁੰਚੇ। ਗੁਰਮੇਲ ਸਿੰਘ ਕਾਲਾ ਦੇ ਘਰ ਵਿਖੇ ਦਾਮਨ ਬਾਜਵਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇਹ ਯਾਤਰਾ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜਖੇਪਲ ਵਿਖੇ ਵੀ ਪਹੁੰਚੇਗੀ।

Ad Position 21
No active advertisement
ਅਜੀਤ ਡੈਸਕ 20-09-2026
ਜਖੇਪਲ, 19 ਸਤੰਬਰ (ਮੇਜਰ ਸਿੰਘ ਸਿੱਧੂ) - ਭਾਰਤੀ ਜਨਤਾ ਪਾਰਟੀ ਵੱਲੋਂ 26 ਸਤੰਬਰ ਨੂੰ ਪੰਜਾਬ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਬਾਜਵਾ ਤੇ ਯਾਤਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ ਤੇ ਗੁਰਮੇਲ ਸਿੰਘ ਕਾਲਾ ਪ੍ਰਧਾਨ ਕਿਸਾਨ ਮੋਰਚਾ ਸੰਗਰੂਰ-2 ਜਖੇਪਲ ਵਿਖੇ ਪਹੁੰਚੇ। ਗੁਰਮੇਲ ਸਿੰਘ ਕਾਲਾ ਦੇ ਘਰ ਵਿਖੇ ਦਾਮਨ ਬਾਜਵਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਇਹ ਯਾਤਰਾ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਜਖੇਪਲ ਵਿਖੇ ਵੀ ਪਹੁੰਚੇਗੀ। ਉਨ੍ਹਾਂ ਕਿਹਾ ਕਿ ਯਾਤਰਾ ਨੂੰ ਲੈ ਕੇ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਯਾਤਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ ਤੇ ਗੁਰਮੇਲ ਸਿੰਘ ਕਾਲਾ ਨੇ ਸਥਾਨਕ ਆਗੂਆਂ ਤੇ ਵਰਕਰਾਂ ਨਾਲ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਯਾਤਰਾ ਨੂੰ ਸਫ਼ਲ ਬਣਾਉਣ ਲਈ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਸ਼ੇਰਵਿੰਦਰ ਸਿੰਘ ਧਾਲੀਵਾਲ, ਪ੍ਰਧਾਨ ਜ਼ਿਲ੍ਹਾ ਕਿਸਾਨ ਮੋਰਚਾ ਗੁਰਮੇਲ ਸਿੰਘ ਕਾਲਾ, ਸ਼੍ਰੀ ਨਵਾਬ ਖਾਨ, ਲਾਲ ਸਿੰਘ, ਸੱਤਪਾਲ ਸਿੰਘ, ਤੇਜੀ ਸਿੰਘ, ਮੁਲ੍ਹਾ ਸਿੰਘ, ਦਰਸ਼ਨ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਗੀਤੀ ਸਿੰਘ, ਜੱਗਾ ਸਿੰਘ, ਪੰਚ ਲੱਖੂ ਸਿੰਘ, ਗੋਰਾ ਸਿੰਘ, ਹੰਸਰਾਜ ਸਿੰਘ ਅਤੇ ਮੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਮੋਹਤਵਰ ਵਿਅਕਤੀ ਹਾਜਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਸੁਨਾਮ ਵਲੋਂ ਧੰਨਵਾਦੀ ਸਮਾਗਮ ਫ਼ੀਲਡ ਡੇਅ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ
Ad Position 24