20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪੁਲਿਸ ਨੇ ਦਲਵੀਰ ਸਿੰਘ ਗੋਲਡੀ ਨੂੰ ਘਰੋਂ ਬਾਹਰ ਨਿਕਲਣ ਤੋਂ ਰੋਕਿਆ

ਧੂਰੀ, 19 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਚਲਦਿਆਂ ਘਰੋਂ ਬਾਹਰ ਨਿਕਲਣ ’ਤੇ ਰੋਕਿਆ ਗਿਆ । ਇਸ ਮੌਕੇ ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੀ ਕੱਲ੍ਹ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾਈ ਗਈ ਸੀ ਕਿ ਉਹ ਮੁੱਖ ਮੰਤਰੀ ਦੀ ਰੈਲੀ ਵਿੱਚ ਪਹੁੰਚ ਕੇ ਸਵਾਲ ਜਵਾਬ ਕਰਨਗੇ ਤੇ ਉਨ੍ਹਾਂ ਦਾ ਘਿਰਾਓ ਵੀ ਕਰ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਧੂਰੀ, 19 ਸਤੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਚਲਦਿਆਂ ਘਰੋਂ ਬਾਹਰ ਨਿਕਲਣ ’ਤੇ ਰੋਕਿਆ ਗਿਆ । ਇਸ ਮੌਕੇ ਥਾਣਾ ਸਿਟੀ ਧੂਰੀ ਦੇ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੀ ਕੱਲ੍ਹ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾਈ ਗਈ ਸੀ ਕਿ ਉਹ ਮੁੱਖ ਮੰਤਰੀ ਦੀ ਰੈਲੀ ਵਿੱਚ ਪਹੁੰਚ ਕੇ ਸਵਾਲ ਜਵਾਬ ਕਰਨਗੇ ਤੇ ਉਨ੍ਹਾਂ ਦਾ ਘਿਰਾਓ ਵੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੀ.ਆਈ.ਪੀ. ਆਮਦ ਦੇ ਮੌਕੇ ਅਮਨ ਕਾਨੂੰਨ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਪਾਲਣਾ ਹਿਤ ਅੱਜ ਦਲਵੀਰ ਸਿੰਘ ਗੋਲਡੀ ਨੂੰ ਘਰੋਂ ਬਾਹਰ ਨਿਕਲਣ ਤੋਂ ਰੋਕਿਆ ਗਿਆ ਹੈ। ਇਸ ਸੰਬੰਧੀ ਜਦੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਕੁਝ ਸਵਾਲ ਪੁੱਛਣੇ ਚਾਹੁੰਦਾ ਸੀ ਜੋ ਕਿ ਸਾਡਾ ਹੱਕ ਵੀ ਹੈ ਤੇ ਮੁੱਖ ਮੰਤਰੀ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਇਹ ਗੱਲ ਕਹਿੰਦੇ ਵੀ ਹੁੰਦੇ ਸਨ ਕਿ ਤੁਸੀਂ ਆਪਣੇ ਮੰਤਰੀਆਂ ਵਿਧਾਇਕਾਂ ਕੋਲੋਂ ਸਵਾਲ ਪੁੱਛਿਆ ਕਰੋ ਤੇ ਅੱਜ ਜਦੋਂ ਮੈਂ ਸਵਾਲ ਪੁੱਛਣ ਦੀ ਗੱਲ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਤਾਂ ਮੈਨੂੰ ਪੁਲਿਸ ਵੱਲੋਂ ਘਰੋਂ ਬਾਹਰ ਨਿਕਲਣ ’ਤੇ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਮੁੱਖ ਮੰਤਰੀ ਮੇਰੇ ਸਵਾਲਾਂ ਦੇ ਜਵਾਬ ਜਨਤਾ ਦੀ ਕਚਹਿਰੀ ਵਿੱਚ ਦਿੰਦੇ ਤਾਂ ਜੋ ਲੋਕਾਂ ਦੇ ਸਾਹਮਣੇ ਹੀ ਮੇਰੇ ਵੱਲੋਂ ਪੁੱਛੇ ਸਵਾਲਾਂ ਜਵਾਬਾਂ ਦੀ ਤਸਵੀਰ ਸਾਹਮਣੇ ਆ ਜਾਂਦੀ ।
Ad Position 22
No active advertisement
ਪਿਛਲੀ ਖ਼ਬਰ ਧੂਰੀ ਮੰਡੀ ਵਿੱਚ ਬਾਸਮਤੀ 4155 ਰੁਪਏ ਪ੍ਰਤੀ ਕੁਇੰਟਲ ਵਿਕੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24