20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਸਰੋਵਰ ਦੀ ਗਾਰ ਕੱਢਣ ਦੀ ਕਾਰ-ਸੇਵਾ ਅੱਜ ਤੋਂ, ਤਿਆਰੀਆਂ ਮੁਕੰਮਲ

ਮਸਤੂਆਣਾ ਸਾਹਿਬ, 19 ਸਤੰਬਰ (ਦਮਦਮੀ) - 20ਵੀਂ ਸਦੀ ਦੀ ਮਹਾਨ ਸ਼ਖਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 30-31 ਜਨਵਰੀ, 1 ਫਰਵਰੀ 2027 ਨੂੰ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰਾਂ ਦੀ ਲੜੀ ਤਹਿਤ ਛੋਟੇ ਸਮਾਗਮ ਵੱਖ ਵੱਖ ਪਿੰਡਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-09-2026
ਮਸਤੂਆਣਾ ਸਾਹਿਬ, 19 ਸਤੰਬਰ (ਦਮਦਮੀ) - 20ਵੀਂ ਸਦੀ ਦੀ ਮਹਾਨ ਸ਼ਖਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ 30-31 ਜਨਵਰੀ, 1 ਫਰਵਰੀ 2027 ਨੂੰ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰਾਂ ਦੀ ਲੜੀ ਤਹਿਤ ਛੋਟੇ ਸਮਾਗਮ ਵੱਖ ਵੱਖ ਪਿੰਡਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ। ਇਹਨਾਂ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਗਾਰ ਕੱਢਣ ਦੀ ਮਹਾਨ ਕਾਰ-ਸੇਵਾ 2 0 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਰਦਾਸ ਉਪਰੰਤ ਆਰੰਭ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਕਿਹਾ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸਰੋਵਰ ਦੀ ਪਹਿਲੀ ਕਾਰ-ਸੇਵਾ 5 ਅਕਤੂਬਰ 2014 ਨੂੰ ਹੋਈ ਸੀ ਤੇ 12 ਸਾਲਾਂ ਬਾਅਦ ਇਹ ਸੇਵਾ ਮੁੜ ਆਰੰਭ ਕੀਤੀ ਜਾ ਰਹੀ ਹੈ। ਇਹ ਕਾਰ-ਸੇਵਾ ਸਮੂਹ ਸੰਪਰਦਾਵਾਂ, ਸੰਤ-ਮਹਾਂਪੁਰਖਾਂ, ਸਿੱਖ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਕੌਂਸਲ ਦੇ ਸੀਨੀਅਰ ਮੈਂਬਰ ਜਥੇਦਾਰ ਬਲਦੇਵ ਸਿੰਘ ਭੰਮਾਬੱਦੀ, ਗੁਰਜੰਟ ਸਿੰਘ ਦੁੱਗਾਂ ਤੇ ਹਰਿੰਦਰਵੀਰ ਸਿੰਘ ਕਾਕਾ ਫਤਿਹਗੜ੍ਹ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਕਾਰ-ਸੇਵਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੰਗਤਾਂ ਟਰੈਕਟਰ-ਟਰਾਲੀਆਂ, ਕਹੀਆਂ, ਬੱਠਲ ਆਦਿ ਸਾਮਾਨ ਸਮੇਤ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀ ਸੇਵਾ ਵਿੱਚ ਯੋਗਦਾਨ ਪਾਉਣ। ਇਸ ਮੌਕੇ ਬਾਬਾ ਸੁਖਦੇਵ ਸਿੰਘ, ਬਾਬਾ ਮਲਕੀਤ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਜਗਰੂਪ ਸਿੰਘ ਲੱਡਾ, ਮੈਨੇਜਰ ਜਸਵੀਰ ਸਿੰਘ ਸਮੇਤ ਅਕਾਲ ਕਾਲਜ ਕੌਂਸਲ ਦੇ ਵੱਡੀ ਗਿਣਤੀ ਵਿੱਚ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਮਲ ਧਾਲੀਵਾਲ ਵਲੋਂ ਅਮਰਗੜ੍ਹ ਹਲਕੇ ’ਚ ਕੈਂਸਰ ਤੇ ਅੱਖਾਂ ਜਾਂਚ ਦੇ 50 ਕੈਂਪ ਲਗਾਉਣ ਦਾ ਐਲਾਨ ਅਗਲੀ ਖ਼ਬਰ ਧੂਰੀ ਮੰਡੀ ਵਿੱਚ ਬਾਸਮਤੀ 4155 ਰੁਪਏ ਪ੍ਰਤੀ ਕੁਇੰਟਲ ਵਿਕੀ
Ad Position 24