ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਵਰਕਰ ਭਾਜਪਾ ’ਚ ਸ਼ਾਮਿਲ
ਧੂਰੀ, 19 ਸਤੰਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ, ਜਦੋਂ ਵਿਰੋਧੀ ਧਿਰਾਂ ਨੂੰ ਕਰੜਾ ਝਟਕਾ ਦਿੰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਦਰਜਨ ਵਰਕਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਦਿੱਤਾ। ਇਹ ਸਾਰੇ ਆਗੂ ਹਲਕਾ ਧੂਰੀ ਤੋਂ ਭਾਜਪਾ ਦੇ ਸੀਨੀਅਰ ਨੇਤਾ ਪ੍ਰੋਫੈਸਰ ਉਂਕਾਰ ਸਿੰਘ ਦੀ ਯੋਗ ਅਗਵਾਈ ਹੇਠ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਧੂਰੀ, 19 ਸਤੰਬਰ (ਲਖਵੀਰ ਸਿੰਘ ਧਾਂਦਰਾ) - ਹਲਕਾ ਧੂਰੀ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ, ਜਦੋਂ ਵਿਰੋਧੀ ਧਿਰਾਂ ਨੂੰ ਕਰੜਾ ਝਟਕਾ ਦਿੰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਦਰਜਨ ਵਰਕਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਦਿੱਤਾ। ਇਹ ਸਾਰੇ ਆਗੂ ਹਲਕਾ ਧੂਰੀ ਤੋਂ ਭਾਜਪਾ ਦੇ ਸੀਨੀਅਰ ਨੇਤਾ ਪ੍ਰੋਫੈਸਰ ਉਂਕਾਰ ਸਿੰਘ ਦੀ ਯੋਗ ਅਗਵਾਈ ਹੇਠ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਪ੍ਰੋ. ਉਂਕਾਰ ਸਿੰਘ ਨੇ ਸਾਰੇ ਨਵੇਂ ਆਏ ਸਾਥੀਆਂ ਦਾ ਪਾਰਟੀ ਵਿੱਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸੰਗਰੂਰ ਤੋਂ ਜਨਰਲ ਸਕੱਤਰ ਪਰਮਜੀਤ ਸਿੰਘ ਭਿੰਦੀ, ਆਈ.ਟੀ. ਸੈੱਲ ਦੇ ਆਗੂ ਜਸਬੀਰ ਸਿੰਘ ਅਤੇ ਟਰਾਂਸਪੋਰਟ ਸੈੱਲ (ਸੰਗਰੂਰ) ਦੇ ਕਨਵੀਨਰ ਜੱਗੀ ਜਵੰਧਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਹੋਰ ਅਹੁਦੇਦਾਰ ਤੇ ਸਥਾਨਕ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।