19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਲਜ਼ਾਰ ਸਿੰਘ ਮਾਮਲੇ ਨੂੰ ਸਿਆਸੀ ਰੰਗਤ ਦੇ ਕੇ ਵਿਰੋਧੀ ਧਿਰਾਂ ਸਿਆਸੀ ਰੋਟੀਆਂ ਸੇਕ ਰਹੀਆਂ - ਮਹਿੰਦਰ ਸਿੰਘ, ਅਵਤਾਰ ਤਾਰੀ

ਛਾਜਲੀ, 19 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਦਿੜ੍ਹਬਾ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ। ਸਰਪੰਚ ਅਵਤਾਰ ਸਿੰਘ ਤਾਰੀ, ‘ਆਪ’ ਦੇ ਬਲਾਕ ਕੋਆਰਡੀਨੇਟਰ ਦਿੜ੍ਹਬਾ ਮਹਿੰਦਰ ਸਿੰਘ, ਯੂਥ ਆਗੂ ਊਧਮ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 20-09-2026
ਛਾਜਲੀ, 19 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਦਿੜ੍ਹਬਾ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਹੈ। ਸਰਪੰਚ ਅਵਤਾਰ ਸਿੰਘ ਤਾਰੀ, ‘ਆਪ’ ਦੇ ਬਲਾਕ ਕੋਆਰਡੀਨੇਟਰ ਦਿੜ੍ਹਬਾ ਮਹਿੰਦਰ ਸਿੰਘ, ਯੂਥ ਆਗੂ ਊਧਮ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਆਗੂਆਂ ਦਿੜ੍ਹਬਾ ਹਲਕੇ ਦੇ ਵਿਕਾਸ ਵਿੱਚ ਹਰਪਾਲ ਸਿੰਘ ਚੀਮਾ ਦਾ ਵੱਡਾ ਯੋਗਦਾਨ ‘ਆਪ’ ਆਗੂ। ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਸਿਆਸੀ ਭੇਦਭਾਵ ਦੇ ਸੜਕਾਂ, ਲਿੰਕ ਸੜਕਾਂ, ਗਲ਼ੀਆਂ-ਨਾਲ਼ੀਆਂ, ਸਕੂਲਾਂ, ਸਿਹਤ ਸਹੂਲਤਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ਼ ਸਬੰਧਿਤ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਦਿੜ੍ਹਬਾ ਹਲਕੇ ਵਿੱਚ ਅੱਜ ਤੱਕ ਕਿਸੇ ਵੀ ਪਾਰਟੀ ਦੇ ਕਾਰਜਕਾਲ ਦੌਰਾਨ ਇੰਨੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਨਹੀਂ ਹੋਏ। ਹਰਪਾਲ ਸਿੰਘ ਚੀਮਾ ਨੇ ਪਿੰਡ-ਪਿੰਡ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਵਿਕਾਸ ਨੂੰ ਤਰਜੀਹ ਦਿੱਤੀ ਹੈ। ਗੁਲਜ਼ਾਰ ਸਿੰਘ ਮਾਮਲੇ ਬਾਰੇ ਆਗੂਆਂ ਨੇ ਕਿਹਾ ਕਿ ਕੁੱਝ ਸਿਆਸੀ ਪਾਰਟੀਆਂ ਇਸ ਨੂੰ ਜਾਣਬੁੱਝ ਕੇ ਸਿਆਸੀ ਰੰਗਤ ਦੇ ਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਪਾਲ ਸਿੰਘ ਚੀਮਾ ਦੇ ਨਰਮ ਅਤੇ ਮਿਲਣਸਾਰ ਸੁਭਾਅ ਨੂੰ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਚੀਮਾ ਨੇ ਕਦੇ ਵੀ ਕਿਸੇ ਵਿਅਕਤੀ ਨਾਲ ਨਿੱਜੀ ਵਿਰੋਧ ਦੀ ਰਾਜਨੀਤੀ ਨਹੀਂ ਕੀਤੀ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲਾਹਾ ਲੈਣ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਗੱਲ ਕਰਨ।
Ad Position 22
No active advertisement
ਪਿਛਲੀ ਖ਼ਬਰ ਐਮ.ਐਲ.ਜੀ. ਕਾਨਵੈਂਟ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ 35 ਕਰੋੜ ਰੁਪਏ ਦੀ ਹੋਰ ਗ੍ਰਾਂਟ ਕੀਤੀ ਜਾ ਰਹੀ ਹੈ ਜਾ...
Ad Position 24