19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐਮ.ਐਲ.ਜੀ. ਕਾਨਵੈਂਟ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ

ਚੀਮਾ ਮੰਡੀ, 19 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ. ਐਲ.

Ad Position 21
No active advertisement
ਅਜੀਤ ਡੈਸਕ 20-09-2026
ਚੀਮਾ ਮੰਡੀ, 19 ਸਤੰਬਰ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ ਸਕੂਲ ਦੇ ਸੰਸਥਾਪਕ ਸਵ. ਮੋਹਨ ਲਾਲ ਗੋਇਲ ਦੀ ਗਿਆਰ੍ਹਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾ ਕੇ ਮਨਾਈ ਗਈ। ਇਸ ਧਾਰਮਿਕ ਸਮਾਗਮ ਵਿੱਚ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਸਟਾਫ਼, ਵਿਦਿਆਰਥੀਆਂ ਅਤੇ ਮਾਪਿਆ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਾਰਿਆਂ ਨੇ ਸਵ. ਮੋਹਨ ਲਾਲ ਗੋਇਲ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਵਿਸ਼ੇਸ਼ ਯੋਗਦਾਨ ਅਤੇ ਸਕੂਲ ਦੀ ਤਰੱਕੀ ਲਈ ਕੀਤੇ ਉਪਰਾਲੇ ਨੂੰ ਯਾਦ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਕੂਲ, ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਦੀ ਚੜ੍ਹਦੀਕਲਾ ਅਤੇ ਸੁਖ-ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੱਕ ਦੇ ਘੇਰੇ ਵਿੱਚ, ਦੁਕਾਨਦਾਰਾਂ ਨੇ ਲਾਏ ਪੱਖਪਾਤ ਦੇ ਦੋਸ਼ ਕੁਝ ਦੁਕਾਨਦ... ਅਗਲੀ ਖ਼ਬਰ ਗੁਲਜ਼ਾਰ ਸਿੰਘ ਮਾਮਲੇ ਨੂੰ ਸਿਆਸੀ ਰੰਗਤ ਦੇ ਕੇ ਵਿਰੋਧੀ ਧਿਰਾਂ ਸਿਆਸੀ ਰੋਟੀਆਂ ਸੇਕ ਰਹੀਆਂ - ਮਹਿੰਦਰ ਸਿੰਘ, ਅਵਤਾਰ ਤਾਰੀ
Ad Position 24