19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰਾਜ ਹਾਈ ਸਕੂਲ ਦੇ ਤੈਰਾਕਾਂ ਨੇ ਸੂਬਾ ਪੱਧਰੀ ਖੇਡਾਂ ਵਿੱਚ ਲਾਈ ਮੈਡਲਾਂ ਦੀ ਝੜੀ, ਦੋ ਤੈਰਾਕਾਂ ਦੀ ਨੈਸ਼ਨਲ ਖੇਡਾਂ ਲਈ ਹੋਈ ਚੋਣ

ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ (ਰਾਜ ਹਾਈ) ਸੰਗਰੂਰ ਦੇ ਹੋਣਹਾਰ ਤੈਰਾਕਾਂ ਦੀਪਾਂਸ਼ੂ ਜੂਨੇਜਾ ਅਤੇ ਕੇਸ਼ਵ ਸ਼ਰਮਾ ਨੇ ਸਟੇਟ ਗੇਮਜ਼ ਤੈਰਾਕੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਦੋਵੇਂ ਖਿਡਾਰੀਆਂ ਦੀ ਨੈਸ਼ਨਲ ਗੇਮਜ਼ ਲਈ ਚੋਣ ਹੋਣਾ ਸਕੂਲ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ।

Ad Position 21
No active advertisement
ਅਜੀਤ ਡੈਸਕ 20-09-2026
ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਂਸ (ਰਾਜ ਹਾਈ) ਸੰਗਰੂਰ ਦੇ ਹੋਣਹਾਰ ਤੈਰਾਕਾਂ ਦੀਪਾਂਸ਼ੂ ਜੂਨੇਜਾ ਅਤੇ ਕੇਸ਼ਵ ਸ਼ਰਮਾ ਨੇ ਸਟੇਟ ਗੇਮਜ਼ ਤੈਰਾਕੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਦੋਵੇਂ ਖਿਡਾਰੀਆਂ ਦੀ ਨੈਸ਼ਨਲ ਗੇਮਜ਼ ਲਈ ਚੋਣ ਹੋਣਾ ਸਕੂਲ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਦੀਪਾਂਸ਼ੂ ਜੂਨੇਜਾ ਨੇ 200 ਮੀਟਰ ਬੈਕਸਟ੍ਰੋਕ ਵਿੱਚ ਸੋਨੇ ਦਾ, 100 ਮੀਟਰ ਬੈਕਸਟ੍ਰੋਕ ਵਿੱਚ ਚਾਂਦੀ ਦਾ, 50 ਮੀਟਰ ਬੈਕਸਟ੍ਰੋਕ ਵਿੱਚ ਕਾਂਸੀ ਦਾ ਅਤੇ 4ਗ100 ਮੀਟਰ ਮੈਡਲੇ ਰਿਲੇਅ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਉਸ ਨੇ ਕੁੱਲ 2 ਸੋਨੇ, 1 ਚਾਂਦੀ ਅਤੇ 1 ਕਾਂਸੀ ਦੇ ਤਮਗੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਕੇਸ਼ਵ ਸ਼ਰਮਾ ਨੇ 200 ਮੀਟਰ ਫ੍ਰੀਸਟਾਈਲ ਅਤੇ 4ਗ100 ਮੀਟਰ ਫ੍ਰੀਸਟਾਈਲ ਰਿਲੇਅ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਕੁੱਲ 2 ਸੋਨੇ ਦੇ ਤਗਮੇ ਹਾਸਲ ਕੀਤੇ। ਦੋਵੇਂ ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸ੍ਰੀ ਬਿਪਨ ਚਾਵਲਾ ਨੇ ਦੋਵੇਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਫਿਜ਼ੀਕਲ ਲੈਕਚਰਾਰ ਸ੍ਰੀ ਰਜਿਤ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੂਬਾ ਪੱਧਰੀ ਮੁਕਾਬਲਿਆਂ ’ਚ ਕੰਚਨਪ੍ਰੀਤ ਕੌਰ ਨੇ ਜਿੱਤੇ ਚਾਂਦੀ ਦੇ ਤਗਮੇ
Ad Position 24