19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸਰਵ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਦੀ ਅਗਵਾਈ ਵਿਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋਕੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਪਰਮਜੀਤ ਕੌਰ ਸ਼ੇਰਪੁਰ,ਅਮਰਜੀਤ ਕੌਰ ਲਹਿਰਾਗਾਗਾ, ਭਵਨਦੀਪ ਕੌਰ ਸਮਰਾ, ਬੀਰਪਾਲ ਕੌਰ ਸੁਨਾਮ ਅਤੇ ਦਲਜੀਤ ਕੌਰ ਸਿੰਘਪੁਰਾ ਆਦਿ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 20-09-2026
ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਦੀ ਅਗਵਾਈ ਵਿਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋਕੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਪਰਮਜੀਤ ਕੌਰ ਸ਼ੇਰਪੁਰ,ਅਮਰਜੀਤ ਕੌਰ ਲਹਿਰਾਗਾਗਾ, ਭਵਨਦੀਪ ਕੌਰ ਸਮਰਾ, ਬੀਰਪਾਲ ਕੌਰ ਸੁਨਾਮ ਅਤੇ ਦਲਜੀਤ ਕੌਰ ਸਿੰਘਪੁਰਾ ਆਦਿ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਸੀ। ਇਨ੍ਹਾਂ ਹੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੀ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਵੀ ਭੱਜ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮਾਣ ਭੱਤਾ ਦੁੱਗਣਾ ਕਰਨ ਦੇ ਨਾਲ ਪਿਛਲਾ ਬਕਾਇਆ ਦੇਣ, ਸਾਲਾਨਾ ਇੰਕਰੀਮੈਂਟ 2 ਹਜ਼ਾਰ ਰੁਪਏ ਕਰਨ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ ਘੱਟ ਉਜਰਤ ਦੇਣ,ਮੁੱਖ ਮੰਤਰੀ ਪੰਜਾਬ ਤੋਂ ਮੀਟਿੰਗ ਲਈ ਸਮਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਲਿਆ ਤਾਂ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਇਕ ਮੰਗ ਪੱਤਰ ਵੀ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਅਭਿਆਨ ਤਹਿਤ ਵਿਦਿਆਰਥੀਆਂ ਨੇ ਦਿੱਤਾ ਸਫਾਈ ਦਾ ਸੰਦੇਸ਼ ਅਗਲੀ ਖ਼ਬਰ ਰਾਜ ਹਾਈ ਸਕੂਲ ਦੇ ਤੈਰਾਕਾਂ ਨੇ ਸੂਬਾ ਪੱਧਰੀ ਖੇਡਾਂ ਵਿੱਚ ਲਾਈ ਮੈਡਲਾਂ ਦੀ ਝੜੀ, ਦੋ ਤੈਰਾਕਾਂ ਦੀ ਨੈਸ਼ਨਲ ਖੇਡਾਂ ਲਈ ਹੋ...
Ad Position 24