ਸੰਗਰੂਰ ਦੇ ਰਾਜੇਸ਼ ਗਰਗ ਬੱਬੂ ਨੂੰ ਮਿਲਿਆ ਮੁੱਖ ਮੰਤਰੀ ਪੁਰਸਕਾਰ
ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਪੋਲਟਰੀ ਫਾਰਮਿੰਗ ਨੂੰ ਆਧੁਨਿਕ ਤਕਨੀਕ ਅਤੇ ਵਿਗਿਆਨਕ ਪ੍ਰਬੰਧਨ ਨਾਲ ਨਵੀਂ ਦਿਸ਼ਾ ਦੇਣ ਵਾਲੇ ਸੰਗਰੂਰ ਦੇ ਰਾਜੇਸ਼ ਗਰਗ ਬੱਬੂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਗਏ ਪਸ਼ੂ ਪਾਲਣ ਮੇਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਪੋਲਟਰੀ ਫਾਰਮਿੰਗ ਨੂੰ ਆਧੁਨਿਕ ਤਕਨੀਕ ਅਤੇ ਵਿਗਿਆਨਕ ਪ੍ਰਬੰਧਨ ਨਾਲ ਨਵੀਂ ਦਿਸ਼ਾ ਦੇਣ ਵਾਲੇ ਸੰਗਰੂਰ ਦੇ ਰਾਜੇਸ਼ ਗਰਗ ਬੱਬੂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਗਏ ਪਸ਼ੂ ਪਾਲਣ ਮੇਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਰਾਜੇਸ਼ ਗਰਗ ਪਿਛਲੇ 35 ਸਾਲਾਂ ਤੋਂ ਇਸ ਕਿੱਤੇ ਨਾਲ ਜੁੜੇ ਹੋਏ ਹਨ ਅਤੇ ਹੁਣ ਉਨ੍ਹਾਂ ਦਾ ਪੋਲਟਰੀ ਫਾਰਮ 16 ਏਕੜ ਰਕਬੇ ਵਿੱਚ ਫੈਲਿਆ ਹੋਇਆ ਹੈ। ਪੋਲਟਰੀ ਫਾਰਮ ਦੇ ਕਚਰੇ ਦਾ ਸਹੀ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਵੀ ਇਨ੍ਹਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਮਾਨਤਾ ਮਿਲੀ ਹੋਈ ਹੈ। ਸੰਗਰੂਰ ਦੇ ਉੱਘੇ ਸਮਾਜ ਸੇਵੀ ਵਿਕਰਮ ਪਾਲੀ ਸੈਣੀ ਨੇ ਰਾਜੇਸ਼ ਗਰਗ ਨੂੰ ਸਨਮਾਨਿਤ ਕੀਤੇ ਜਾਣ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਅਜਿਹੇ ਅਗਾਂਹ ਵਧੂ ਨੌਜਵਾਨਾਂ ਨੂੰ ਸਨਮਾਨਿਤ ਕੀਤੇ ਜਾਣ ਨਾਲ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ।