ਕਿਸਾਨਾਂ ਨੇ ਅਰਥੀ ਫੂਕ ਮਜ਼ੁਹਾਰਾ ਕਰਨ ਉਪਰੰਤ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸੰਗਰੂਰ, 20 ਸਤੰਬਰ (ਬਿੱਟਾ) - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਪੰਜਾਬ ਦੇ ਸੱਦੇ ’ਤੇ ਪੂਰੇ ਪੰਜਾਬ ਵਿੱਚ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਰਥੀ ਫੂਕ ਰੋਸ ਮੁਜ਼ਾਹਰੇ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਸੰਗਰੂਰ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਦੀ ਅਗਵਾਈ ਵਿੱਚ ਸ਼ਹਿਰ ਅੰਦਰ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੇ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ’ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।
ਸੰਗਰੂਰ, 20 ਸਤੰਬਰ (ਬਿੱਟਾ) - ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਪੰਜਾਬ ਦੇ ਸੱਦੇ ’ਤੇ ਪੂਰੇ ਪੰਜਾਬ ਵਿੱਚ ਤਹਿਸੀਲਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਅਰਥੀ ਫੂਕ ਰੋਸ ਮੁਜ਼ਾਹਰੇ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦੇਣ ਦੇ ਸੱਦੇ ਤਹਿਤ ਸੰਗਰੂਰ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਦੀ ਅਗਵਾਈ ਵਿੱਚ ਸ਼ਹਿਰ ਅੰਦਰ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਹਰ ਤਰ੍ਹਾਂ ਦੇ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ’ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ, ਕਿਉਂਕਿ ਇਸ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਮੋਹਨਜੀਤ ਸ਼ੇਰੋਂ, ਗੁਲਜਾਰ ਸਿੰਘ ਤੂਰ ਵਣਜਾਰਾ ਅਤੇ 9 ਅਗਸਤ ਨੂੰ ਫਰੀਦਕੋਟ ਵਿਖੇ ਕਿਸਾਨ ਪੰਚਾਇਤ ਵਿੱਚ ਸ਼ਾਮਲ ਹੋਏ ਕਿਸਾਨਾਂ ਦੀ ਕਥਿਤ ਕੁੱਟਮਾਰ ਕਰਨ ਵਾਲ਼ੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਖੱਜਲ-ਖੁਆਰੀ ਤੋਂ ਪੂਰੇ ਵੇਟ ਅਤੇ ਪੂਰੇ ਰੇਟ ਨਾਲ਼ ਫਸਲ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕਰਨ, ਗੰਨੇ ਦੇ ਬਕਾਏ ਵਿਆਜ ਸਮੇਤ ਅਦਾ ਕਰਨ ਅਤੇ ਗੰਨਾ ਮਿੱਲਾਂ ਨੂੰ ਸਮੇਂ ਸਿਰ ਚਾਲੂ ਕਰਨ ਦੀ ਮੰਗ ਕੀਤੀ। ਰਣ ਸਿੰਘ ਚੱਠਾ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਲੱਗੇ ਮੋਰਚਿਆਂ ਨੂੰ ਖਦੇੜਨ ਸਮੇਂ ਕਿਸਾਨਾਂ ਦੇ ਹੋਏ ਕਤਿੱਥ ਨੁਕਸਾਨ ਦੀ ਪੂਰਤੀ ਤੁਰੰਤ ਕਰਨ ਦੀ ਮੰਗ ਕਰਦਿਆਂ ਕਿਹਾ ਗਿਆ ਕਿ ਇਸ ਸੰਬੰਧੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਕੇਵਲ ਸਿੰਘ ਜਵੰਧਾ, ਭੂਰਾ ਸਿੰਘ ਸਲੇਮਗੜ੍ਹ, ਜਸਵੰਤ ਸਿੰਘ ਛਾਹੜ, ਰਾਮਫਲ਼ ਸਿੰਘ ਜਲੂਰ, ਰਿੰਕੂ ਮੂਣਕ, ਦਰਸ਼ਨ ਮਹਿਲਾਂ, ਮੇਜ਼ਰ ਸਿੰਘ ਸੁਰਜਣ ਭੈਣੀ, ਹਰੀ ਸਿੰਘ ਚੱਠਾ, ਗੁਰਮੇਲ ਸਿੰਘ ਸ਼ਾਹਪੁਰ ਤੋਂ ਇਲਾਵਾ ਹੋਰ ਬਲਾਕ ਤੇ ਪਿੰਡ ਇਕਾਈਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।