21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

‘ ਸਵੱਛਤਾ ਹੀ ਸੇਵਾ’ ਤਹਿਤ ਮਲੇਰਕੋਟਲਾ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਲੋਕਾਂ ਨੂੰ ਗਿੱਲੇ-ਸੁੱਕੇ ਕੂੜੇ ਦੀ ਵੱਖ-ਵੱਖ ਸੰਭਾਲ ਅਤੇ ਸਫ਼ਾਈ ਪ੍ਰਤੀ ਕੀਤਾ ਜਾਗਰੂਕ

ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼਼ ਥਿੰਦ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਹਾਂ-ਸਫ਼ਾਈ ਅਭਿਆਨ’ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਮਲੇਰਕੋਟਲਾ ਵਲੋਂ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਦੀ ਅਗਵਾਈ ਹੇਠ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 21-09-2026
ਮਲੇਰਕੋਟਲਾ, 20 ਸਤੰਬਰ (ਮੁਹੰਮਦ ਹਨੀਫ਼਼ ਥਿੰਦ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਹਾਂ-ਸਫ਼ਾਈ ਅਭਿਆਨ’ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਮਲੇਰਕੋਟਲਾ ਵਲੋਂ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਦੀ ਅਗਵਾਈ ਹੇਠ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨਾ ਹੈ। ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਸਥਾਨਕ ਦਿੱਲੀ ਗੇਟ ਵਿਖੇ ਵਿਸ਼ੇਸ਼ ਸਫ਼ਾਈ ਕਰਵਾਈ ਗਈ। ਇਸ ਤੋਂ ਇਲਾਵਾ ਉਰਦੂ ਅਕੈਡਮੀ ਤੋਂ ਕਲੱਬ ਚੌਂਕ ਤੱਕ ਸੜਕਾਂ ਦੀ ਸਫ਼ਾਈ ਅਤੇ ਸ਼ਹਿਰ ਦੇ ਜਨਤਕ ਪਖਾਨਿਆਂ ਦੀ ਵੀ ਵਿਸ਼ੇਸ਼ ਸਫ਼ਾਈ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ ਇਲਾਕਾ ਨਿਵਾਸੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼-2026 ਸਬੰਧੀ ਜਾਗਰੂਕ ਕੀਤਾ ਗਿਆ। ਸੈਨੇਟਰੀ ਇੰਸਪੈਕਟਰ ਪਰਮਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਿਤ ਡਸਟਬਿਨਾਂ ਦੀ ਵਰਤੋਂ ਕਰਨ।
Ad Position 22
No active advertisement
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਹਲਕਾ ਅਮਰਗੜ੍ਹ ’ਚ ਮਿਲ ਰਿਹਾ ਭਰਵਾਂ ਹੁੰਗਾਰਾ ਜਥੇਦਾਰ ਝੂੰਦਾਂ ਵਲੋਂ ਪਿੰਡਾ... ਅਗਲੀ ਖ਼ਬਰ ਸੁਨਾਮ ’ਚ ਮੈਗਾ ਮੈਡੀਕਲ ਕੈਂਪ ਲਗਾਇਆ
Ad Position 24