21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਦਾ ਬਿਗਲ ਵਜਾਉਂਦਿਆਂ ਡੀ.ਸੀ. ਦਫਤਰ ਬਾਹਰ ਪੱਕਾ ਮੋਰਚਾ ਸ਼ੁਰੂ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਅੱਜ ਡੀ. ਸੀ.

Ad Position 21
No active advertisement
ਅਜੀਤ ਡੈਸਕ 21-09-2026
ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਅੱਜ ਡੀ.ਸੀ. ਦਫਤਰ ਬਾਹਰ ਪੱਕਾ ਧਰਨਾ ਸੁਰੂ ਕਰ ਦਿੱਤਾ । ਇਸ ਤੋਂ ਪਹਿਲਾਂ ਅੱਜ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਦਫਤਰ ਤੋਂ ਲੈ ਕੇ ਸੁਨਾਮੀ ਗੇਟ ਗੁਰੂ ਨਾਨਕ ਸਕੂਲ ਤੋਂ ਹੁੰਦੇ ਹੋਏ ਮੇਨ ਬਜਾਰ ਦੀ ਹੁੰਦੇ ਹੋਏ ਬੱਸ ਸਟੈਂਡ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਸਰਕਾਰ ਦੀ ਵਾਅਦਾ ਖਿਲਾਫੀ ਸਬੰਧੀ ਆਮ ਜਨਤਾ ਨੂੰ ਜਾਣੂ ਕਰਵਾਇਆ ਅਤੇ ਲਾਲ ਬੱਤੀ ਚੌਂਕ ਵਿੱਚ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਅਤੇ ਜੋਨੀ ਸਿੰਗਲਾ ਨੇ ਸਾਂਝਾ ਕਰਦਿਆ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ ਪਿਛਲੇ ਕਈ ਸਾਲਾਂ ਤੋਂ ਵਾਰ ਵਾਰ ਮੀਟਿੰਗਾਂ ਵਿੱਚ ਕੇਵਲ ਝੂਠੇ ਵਾਅਦੇ ਤੇ ਲਾਰੇ ਲਗਾਏ ਹਨ ਅਤੇ ਕਿਸੇ ਮਸਲੇ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਦ ਕਿ ਚੋਣਾਂ ਤੋਂ ਪਹਿਲਾਂ ਲਿਖਤੀ ਗਰੰਟੀ ਦਿੱਤੀ ਗਈ ਸੀ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵਲੋਂ ਐਲਾਨ ਵੀ ਕਰ ਦਿੱਤਾ ਗਿਆ ਸੀ ਪਰ ਏਨੇ ਸਾਲ ਬੀਤ ਜਾਣ ਬਾਅਦ ਵੀ ਇਹ ਵਾਅਦੇ ਕੇਵਲ ਕਾਗਜਾਂ ਤੱਕ ਸਿਮਟ ਕੇ ਰਹਿ ਹਨ। ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਸੂਬਾ ਆਗੂ ਹਰਜੀਤ ਸਿੰਘ, ਅਨਿਲ ਐਰੀ, ਸੁਨੀਤ ਸਰੀਨ, ਹਰਭਗਵਾਨ ਸਿੰਘ, ਇਕਬਾਲ ਸਿੰਘ, ਰਾਖੀ ਮੰਨਣ, ਸੁਮਨ ਭਾਰਦਵਾਜ, ਗੁਰਸ਼ਰਨ ਕੌਰ, ਹਰਜਿੰਦਰ ਕੌਰ, ਬਵਲੀਨ ਕੌਰ,ਸੁਖਜੀਤ ਕੌਰ, ਪ੍ਰਤਿਭਾ ਮੈਮ, ਰਘੂਬੀਰ ਸਿੰਘ, ਬਲਜੀਤ ਸਿੰਘ, ਰਾਕੇਸ਼ ਸੈਣੀ, ਅਮਿਤ ਪਵਾਰ, ਜਗਸੀਰ ਬਰਾੜ, ਜਸਵਿੰਦਰ ਸਿੰਘ, ਸੰਦੀਪ ਵਾਲੀਆਂ, ਸਤਿਆ ਸਵਰੂਪ, ਸੱਤ ਪ੍ਰਤਾਪ ਸਿੰਘ, ਗੁਰਮੀਤ ਕੌਰ, ਜਗਰਾਜ ਸਿੰਘ, ਈਸ਼ਰ ਸਿੰਘ, ਗੁਰਪਿੰਦਰ ਸਿੰਘ, ਦਿ ਸ਼ਕਰਨ ਕੌਰ ਵੱਲੋ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪ ੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 116 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2.12.2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ, ਪੱਕਾ ਧਰਨਾ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੋਂ ਦੂਰ ਰਹਿ ਕੇ ਨੌਜਵਾਨ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਅਪਣਾਉਣ - ਸ਼ਾਹੀ ਇਮਾਮ ਪੰਜਾਬ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਹਲਕਾ ਅਮਰਗੜ੍ਹ ’ਚ ਮਿਲ ਰਿਹਾ ਭਰਵਾਂ ਹੁੰਗਾਰਾ ਜਥੇਦਾਰ ਝੂੰਦਾਂ ਵਲੋਂ ਪਿੰਡਾ...
Ad Position 24