ਕਾਂਗਰਸ ਕੌਂਸਲਰਾਂ ਦੇ ਵਾਰਡਾਂ ਨਾਲ ਮਤਰੇਆ ਸਕੂਲ ‘ਆਪ’ ਆਗੂ ਬੰਦ ਕਰਨ– ਭਿੰਡਰ
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ’ਚ ਵਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸੰਗਰੂਰ ਜ਼ਿਲ੍ਹੇ ’ਚ ਨਸ਼ਿਆਂ ਨਾਲ ਜੁੜੀਆਂ ਹਾਲੀਆ ਘਟਨਾਵਾਂ ‘ਤੇ ਬੋਲਦਿਆਂ ਕਿਹਾ ਕਿ ਨਸ਼ਿਆਂ ਨਾਲ ਸਾਰਾ ਪੰਜਾਬ ਹੀ ਪ੍ਰਭਾਵਿਤ ਹੈ ਅਤੇ ਜ਼ਿਲ੍ਹਾ ਸੰਗਰੂਰ ਦਾ ਵੀ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਅਜਿਹਾ ਪਿੰਡ ਨਹੀਂ ਜੋ ਇਸ ਅਲਾਮਤ ਤੋਂ ਬਚਿਆ ਹੋਵੇ।
ਪ
ਪੰਜਾਬ ’ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ- ਢੀਂਡਸਾ
21-09-2026
ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ’ਚ ਵਧ ਰਹੀ ਨਸ਼ਿਆਂ ਦੀ ਸਮੱਸਿਆ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸੰਗਰੂਰ ਜ਼ਿਲ੍ਹੇ ’ਚ ਨਸ਼ਿਆਂ ਨਾਲ ਜੁੜੀਆਂ ਹਾਲੀਆ ਘਟਨਾਵਾਂ ‘ਤੇ ਬੋਲਦਿਆਂ ਕਿਹਾ ਕਿ ਨਸ਼ਿਆਂ ਨਾਲ ਸਾਰਾ ਪੰਜਾਬ ਹੀ ਪ੍ਰਭਾਵਿਤ ਹੈ ਅਤੇ ਜ਼ਿਲ੍ਹਾ ਸੰਗਰੂਰ ਦਾ ਵੀ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਅਜਿਹਾ ਪਿੰਡ ਨਹੀਂ ਜੋ ਇਸ ਅਲਾਮਤ ਤੋਂ ਬਚਿਆ ਹੋਵੇ। ਢੀਂਡਸਾ ਨੇ ਕਿਹਾ ਕਿ ਪੰਦਰਾਂ ਤੋਂ ਤੀਹ ਸਾਲ ਤੱਕ ਦੀ ਉਮਰ ਦੇ ਨੌਜਵਾਨ ਇਸ ਦੀ ਲਪੇਟ ’ਚ ਸਭ ਤੋਂ ਵੱਧ ਹਨ। ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਸਕੂਲਾਂ ਦ ੇ ਨਿੱਕੇ ਨਿੱਕੇ ਬੱਚੇ (ਅੱਠਵੀਂ-ਨੌਵੀਂ ਜਮਾਤ ਦੇ ਵਿਦਿਆਰਥੀ) ਵੀ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਨੂੰ ‘ਸਟਿੰਗ’ ਵਰਗੇ ਪੀਣ ਵਾਲੇ ਪਦਾਰਥਾਂ ’ਚ ਮਿਲਾ ਕੇ ਲੈ ਰਹੇ ਹਨ। ਢੀਂਡਸਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ’ਚ ਨਸ਼ਿਆਂ ਦਾ ਪ੍ਰਸਾਰ ਕਈ ਗੁਣਾ ਵਧ ਗਿਆ ਹੈ । ਖਾਸ ਕਰਕੇ ਪਿਛਲੇ ਦੋ-ਤਿੰਨ ਸਾਲਾਂ ਦੌਰਾਨ ਹਾਲਾਤ ਬਹੁਤ ਜ਼ਿਆਦਾ ਵਿਗੜ ਚੁੱਕੇ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ ਅਤੇ ਇਸ ਦਾ ਹੱਲ ਕਿਸੇ ਇਕੱਲੀ ਸਰਕਾਰ ਦੇ ਵੱਸ ਦੀ ਗੱਲ ਨਹੀਂ। ਸਾਰੇ ਰਾਜਨੀਤਿਕ ਦਲਾਂ, ਸਮਾਜ, ਸੰਸਥਾਵਾਂ, ਪੰਚਾਇਤਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਕੱਠੇ ਬੈਠ ਕੇ ਇਸ ਦਾ ਪੱਕਾ ਹੱਲ ਲੱਭਣਾ ਪਵੇ ਗਾ।