21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਆਊਟਸੋਰਸ ਸੀਵਰੇਜ ਕਾਮਿਆਂ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ

ਲੌਂਗੋਵਾਲ, 20 ਸਤੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ’ਚ ਕੰਮ ਕਰਦੇ ਆਉਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅੱਜ ਬੋਰਡ ਦੇ ਮੁੱਖ ਦਫ਼ਤਰ ਚੰਡੀਗੜ੍ਹ ’ਚ ਇੰਜੀਨੀਅਰ-ਇਨ-ਚੀਫ਼ ਅਤੇ ਤਕਨੀਕੀ ਸਲਾਹਕਾਰ ਇੰਜਨੀਅਰ ਅਸ਼ਵਨੀ ਕੁਮਾਰ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ’ਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਐਂਡ ਲੇਬਰ ਯੂਨੀਅਨ-23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ ਅਤੇ ਐੱਮ.

Ad Position 21
No active advertisement
ਅਜੀਤ ਡੈਸਕ 21-09-2026
ਲੌਂਗੋਵਾਲ, 20 ਸਤੰਬਰ (ਵਿਨੋਦ ਸ਼ਰਮਾ) - ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ’ਚ ਕੰਮ ਕਰਦੇ ਆਉਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅੱਜ ਬੋਰਡ ਦੇ ਮੁੱਖ ਦਫ਼ਤਰ ਚੰਡੀਗੜ੍ਹ ’ਚ ਇੰਜੀਨੀਅਰ-ਇਨ-ਚੀਫ਼ ਅਤੇ ਤਕਨੀਕੀ ਸਲਾਹਕਾਰ ਇੰਜਨੀਅਰ ਅਸ਼ਵਨੀ ਕੁਮਾਰ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ’ਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਐਂਡ ਲੇਬਰ ਯੂਨੀਅਨ-23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ ਅਤੇ ਐੱਮ. ਪੀ.ਜੀ. ਏ. ਲਤਾ ਚੌਹਾਨ ਹਾਜ਼ਰ ਸਨ। ਮੀਟਿੰਗ ਦਾ ਮੁੱਖ ਏਜੰਡਾ ਬੋਰਡ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਕੰਟਰੈਕਟ ‘ਤੇ ਲੈਣ ਅਤੇ ਉਨ੍ਹਾਂ ਨੂੰ ਸਿੱਧੇ ਸੀਵਰੇਜ ਬੋਰਡ ’ਚ ਮਰਜ ਕਰਨ ਦੀ ਮੰਗ ਸੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਮੰਗ ਸੰਬੰਧੀ ਲੰਮੀ ਵਿਚਾਰ-ਚਰਚਾ ਹੋਈ। ਅਧਿਕਾਰੀਆਂ ਨੇ ਦੱਸਿਆ ਕਿ 30 ਸਤੰਬਰ ਨੂੰ ਹੋਣ ਵਾਲੀ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ’ਚ ਇਸ ਮਾਮਲੇ ‘ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਇੰਜਨੀਅਰ ਅਸ਼ਵਨੀ ਕੁਮਾਰ ਨੇ ਆਉਟਸੋਰਸ ਮੁਲਾਜ਼ਮ ਦੀ ਮੌਤ ਹੋਣ ਦੀ ਸੂਰਤ ਵਿੱਚ ਪਰਿਵਾਰ ਨੂੰ 20 ਲੱਖ ਰੁਪਏ ਦਾ ਬੀਮਾ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਸਬੰਧੀ ਐਲਾਨ ਕੀਤਾ । ਇਸ ਤੋਂ ਇਲਾਵਾ ਦੀਵਾਲੀ ਤੋਂ ਪਹਿਲਾਂ ਸੀਵਰੇਜ ਬੋਰਡ ਦੇ ਸਾਰੇ ਆਊਟਸੋਰਸ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਵਾਧਾ ਕਰਨ ਦੀ ਗੱਲ ਵੀ ਕਹੀ ਗਈ।
Ad Position 22
No active advertisement
ਪਿਛਲੀ ਖ਼ਬਰ ‘ ਵਿਸ਼ਵ ਓਜ਼ੋਨ ਦਿਵਸ’ ਮਨਾਇਆ ਅਗਲੀ ਖ਼ਬਰ ਕਾਂਗਰਸ ਕੌਂਸਲਰਾਂ ਦੇ ਵਾਰਡਾਂ ਨਾਲ ਮਤਰੇਆ ਸਕੂਲ ‘ਆਪ’ ਆਗੂ ਬੰਦ ਕਰਨ– ਭਿੰਡਰ
Ad Position 24