20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

‘ ਵਿਸ਼ਵ ਓਜ਼ੋਨ ਦਿਵਸ’ ਮਨਾਇਆ

ਚੀਮਾ ਮੰਡੀ, 20 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਯੂਨੀਵਰਸਿਟੀ ਦੇ ਲਾਈਫ਼ ਸਾਇੰਸ ਵਿਭਾਗ ਵੱਲੋਂ ‘ਵਿਸ਼ਵ ਓਜ਼ੋਨ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਵਿਭਾਗ ਦੇ ਮੁਖੀ ਡਾ.

Ad Position 21
No active advertisement
ਅਜੀਤ ਡੈਸਕ 21-09-2026
ਚੀਮਾ ਮੰਡੀ, 20 ਸਤੰਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਯੂਨੀਵਰਸਿਟੀ ਦੇ ਲਾਈਫ਼ ਸਾਇੰਸ ਵਿਭਾਗ ਵੱਲੋਂ ‘ਵਿਸ਼ਵ ਓਜ਼ੋਨ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਵਿਭਾਗ ਦੇ ਮੁਖੀ ਡਾ. ਕੇਮਲਪ੍ਰੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸਮਾਗਮ ‘ਚ ਕਰੀਬ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ, ਮਨੁੱਖੀ ਸਿਹਤ ਤੇ ਵਾਤਾਵਰਨ ਦੀ ਸੁਰੱਖਿਆ ‘ਚ ਇਸ ਦੀ ਭੂਮਿਕਾ ਤੇ ਹਾਨੀਕਾਰਕ ਪਰਾਬੈਂਗਨੀ ਕਿਰਨਾਂ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਓਜ਼ੋਨ ਪਰਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਾਰਨਾਂ ਅਤੇ ਇਸਦੀ ਸੰਭਾਲ ਲਈ ਕੀਤੇ ਜਾ ਰਹੇ ਵਿਸ਼ਵ ਪੱਧਰੀ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਸਟ੍ਰੀਟ ਪੇਂਟਿੰਗ, ਪੋਸਟਰ ਮੇਕਿੰਗ ਅਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ ।
Ad Position 22
No active advertisement
ਪਿਛਲੀ ਖ਼ਬਰ ਨਰਵਾਣਾ ਰੋਡ ’ਤੇ ਕਰੰਟ ਦੀ ਲਪੇਟ ’ਚ ਆਉਣ ਕਾਰਨ ਮੱਝ ਮਰੀ ਅਗਲੀ ਖ਼ਬਰ ਆਊਟਸੋਰਸ ਸੀਵਰੇਜ ਕਾਮਿਆਂ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ
Ad Position 24