ਨਰਵਾਣਾ ਰੋਡ ’ਤੇ ਕਰੰਟ ਦੀ ਲਪੇਟ ’ਚ ਆਉਣ ਕਾਰਨ ਮੱਝ ਮਰੀ
ਖਨੌਰੀ, 20 ਸਤੰਬਰ (ਬਲਵਿੰਦਰ ਸਿੰਘ ਥਿੰਦ)- ਸਥਾਨਕ ਸ਼ਹਿਰ ਦੇ ਨਰਵਾਣਾ ਰੋਡ ’ਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਮੱਝ ਦੀ ਮੌਤ ਹੋ ਗਈ । ਹਾਦਸੇ ’ਚ ਪਸ਼ੂ ਪਾਲਕ ਪਰਿਵਾਰ ਨੂੰ ਕਰੀਬ ਡੇਢ ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਣ ਦੀ ਗੱਲ ਦੱਸੀ ਜਾ ਰਹੀ ਹੈ।
ਖਨੌਰੀ, 20 ਸਤੰਬਰ (ਬਲਵਿੰਦਰ ਸਿੰਘ ਥਿੰਦ)- ਸਥਾਨਕ ਸ਼ਹਿਰ ਦੇ ਨਰਵਾਣਾ ਰੋਡ ’ਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਮੱਝ ਦੀ ਮੌਤ ਹੋ ਗਈ । ਹਾਦਸੇ ’ਚ ਪਸ਼ੂ ਪਾਲਕ ਪਰਿਵਾਰ ਨੂੰ ਕਰੀਬ ਡੇਢ ਲੱਖ ਰੁਪਏ ਦਾ ਆਰਥਿਕ ਨੁਕਸਾਨ ਹੋਣ ਦੀ ਗੱਲ ਦੱਸੀ ਜਾ ਰਹੀ ਹੈ। ਪਰਿਵਾਰ ਨੇ ਬਿਜਲੀ ਵਿਭਾਗ ’ਤੇ ਕਥਿਤ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਸੜਕ ਕਿਨਾਰੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਢਾਬੀ ਗੁੱਜਰਾਂ ਵਾਸੀ ਗੁਰਚਰਨ ਸਿੰਘ ਪੁੱਤਰ ਬੀਰਾ ਰਾਮ ਨੇ ਦੱਸਿਆ ਕਿ ਉਹ ਦੁੱਧ ਵੇਚ ਕੇ ਗੁਜ਼ਾਰਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਛੋਟਾ ਭਰਾ ਰੋਜ਼ਾਨਾ ਦੀ ਤਰ੍ਹਾਂ ਮੱਝਾਂ ਚਰਾਉਣ ਲਈ ਨਰਵਾਣਾ ਰੋਡ ਵੱਲ ਜਾ ਰਿਹਾ ਸੀ। ਜਦੋਂ ਮੱਝਾਂ ਬਿਜਲੀ ਦੇ ਖੰਭੇ ਨੇੜੇ ਪਹੁੰਚੀਆਂ ਤਾਂ ਉੱਥੇ ਮੀਟਰ ਨਾਲ ਸੰਬੰਧਿਤ ਕੁਝ ਬਿਜਲੀ ਦੀਆਂ ਤਾਰਾਂ ਬਾਹਰ ਵੱਲ ਲਟਕ ਰਹੀਆਂ ਸਨ। ਇਸ ਦੌਰਾਨ ਇੱਕ ਮੱਝ ਇਨ੍ਹਾਂ ਤਾਰਾਂ ਦੀ ਲਪੇਟ ’ਚ ਆ ਗਈ ਅਤੇ ਉਸ ਨੂੰ ਜ਼ੋਰਦਾਰ ਕਰੰਟ ਲੱਗਣ ਕਾਰਨ ਮੌਕੇ ’ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਦੋਸ਼ ਲਗਾਇਆ ਕਿ ਜੇਕਰ ਬਿਜਲੀ ਦੀਆਂ ਤਾਰਾਂ ਸੁਰੱਖਿਅਤ ਢੰਗ ਨਾਲ ਲਗਾਈਆਂ ਹੁੰਦੀਆਂ ਅਤੇ ਸਮੇਂ ਸਿਰ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਤਾਂ ਇਹ ਹਾਦਸਾ ਟਾਲਿਆ ਜਾ ਸਕਦਾ ਸੀ।