22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕੰਬਾਈਨਾਂ ਨਾਲ ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਵੱਢਣ ’ਤੇ ਪਾਬੰਦੀ

ਮਾਲੇਰਕੋਟਲਾ, 21 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਾਲੇਰਕੋਟਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵਲੋਂ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫ਼ਸਲ ਵੱਢਣ ਦੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

Ad Position 21
No active advertisement
ਅਜੀਤ ਡੈਸਕ 22-09-2026
ਮਾਲੇਰਕੋਟਲਾ, 21 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਾਲੇਰਕੋਟਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵਲੋਂ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫ਼ਸਲ ਵੱਢਣ ਦੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ । ਆਮ ਤੌਰ ਤੇ ਇਹ ਵੇਖਣ ਵਿੱਚ ਆਂਉਦਾ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਇਨਾਂ ਦੇਰ ਰਾਤ ਤੱਕ ਚਲਾਈਆਂ ਜਾਂਦੀਆਂ ਹਨ । ਰਾਤ ਸਮੇਂ ਕੱਟਿਆ ਗਿੱਲਾ/ਹਰਾ ਝੋਨਾਂ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਰਕੇ ਖਰੀਦ ਏਜੰਸੀਆਂ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ । ਜਿਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ । ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ । ਇਹ ਹੁਕਮ 15 ਨਵੰਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ‘ਬਾਬੇ ਕੀ ਬਰਾਤ’ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਹਾਦਸੇ ਦੌਰਾਨ ਕਾਰ ਸੜਕ ’ਤੇ ਪਲਟ ਕੇ ਨੁਕਸਾਨੀ
Ad Position 24