22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿਧਾਇਕਾ ਭਰਾਜ ਨੇ ਕੀਤੀ ਲੋਕ ਮਿਲਣੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰ: 6 ’ਚ ਕੀਤੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ।

Ad Position 21
No active advertisement
ਅਜੀਤ ਡੈਸਕ 22-09-2026
ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਦੇ ਵਾਰਡ ਨੰ: 6 ’ਚ ਕੀਤੀ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ । ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਵਾਰਡ ’ਚ ਪੁੱਜਣ ’ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਸਵਾਗਤ ਕਰਦਿਆਂ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਨੇ ਭਗਵੰਤ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਸੋਸੀਏਸ਼ਨ ਨੇ ਐਸ.ਐਮ.ਓ. ਕੋਲ ਰਿਕਾਰਡ ਜਮ੍ਹਾਂ ਕਰਵਾਇਆ ਅਗਲੀ ਖ਼ਬਰ ਜਥੇਦਾਰ ਬਹਿਣੀਵਾਲ ਨੇ ਦੋ ਗੁਰੂ ਘਰਾਂ ਨੂੰ ਦਿੱਤੇ ਚੰਦੋਆ ਸੈੱਟ
Ad Position 24