ਵੱਡੀ ਗਿਣਤੀ ’ਚ ਨੌਜਵਾਨਾਂ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ’ਚ ਸ਼ਮੂਲੀਅਤ
ਲੌਂਗੋਵਾਲ, 22 ਸਤੰਬਰ (ਵਿਨੋਦ, ਖੰਨਾ) – ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਪਿੰਡੀ ਸਤੀਪੁਰਾ ਲੌਂਗੋਵਾਲ ਵਿਖੇ ਯੂਥ ਆਗੂ ਭਾਈ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਸੰਗਤਾਂ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਹਲਕਾ ਸੁਨਾਮ ਤੋਂ ਆਗੂ ਭਾਈ ਅਵਤਾਰ ਸਿੰਘ ਸ਼ੇਰੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤ ਦੇ ਦਰਸ਼ਨ ਕੀਤੇ ਅਤੇ ਨੌਜਵਾਨਾਂ ਅਤੇ ਮਾਤਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਲੌਂਗੋਵਾਲ, 22 ਸਤੰਬਰ (ਵਿਨੋਦ, ਖੰਨਾ) – ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਅੱਜ ਪਿੰਡੀ ਸਤੀਪੁਰਾ ਲੌਂਗੋਵਾਲ ਵਿਖੇ ਯੂਥ ਆਗੂ ਭਾਈ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਸੰਗਤਾਂ ਦੀ ਇਕੱਤਰਤਾ ਕੀਤੀ ਗਈ। ਇਸ ਮੌਕੇ ਹਲਕਾ ਸੁਨਾਮ ਤੋਂ ਆਗੂ ਭਾਈ ਅਵਤਾਰ ਸਿੰਘ ਸ਼ੇਰੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਗਤ ਦੇ ਦਰਸ਼ਨ ਕੀਤੇ ਅਤੇ ਨੌਜਵਾਨਾਂ ਅਤੇ ਮਾਤਾਵਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਅਵਤਾਰ ਸਿੰਘ ਸ਼ੇਰੋਂ ਨੇ ਸੰਗਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ (ਵਾਰਿਸ ਪੰਜਾਬ ਦੇ) ਝੰਡੇ ਹੇਠ ਇਕੱਠੇ ਹੋਣ ਅਤੇ ਪੰਥਕ ਸੋਚ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ। ਉਨ੍ਹਾਂ ਸੰਗਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਸਾਥ ਦੇਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਸੰਗਤ ਦੇ ਨਾਲ ਖੜ੍ਹੇ ਰਹਿਣਗੇ ਅਤੇ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦਾ ਅਹਿਦ ਕੀਤਾ ਗਿਆ। ਇਸ ਮੌਕੇ ਭਾਈ ਸ਼ੰਭੂ ਸਿੰਘ, ਪੱਪੂ ਸਿੰਘ ਪਹਿਲਵਾਨ, ਭਾਈ ਸਤਿਗੁਰ ਸਿੰਘ, ਗੋਨੀ ਸਿੰਘ ਨਾਹਲ, ਸੁੱਖੀ ਸਿੰਘ ਨਾਹਲ, ਕਾਕਾ ਸਿੰਘ ਨਾਹਲ, ਬੂਟਾ ਸਿੰਘ ਨਾਹਲ, ਕਰਮਜੀਤ ਸਿੰਘ ਗਹਿਲ, ਸੇਵਕ ਸਿੰਘ ਵਾਰਿਸ, ਗੁਰਪ੍ਰੀਤ ਸਿੰਘ ਰੰਧਾਵਾ, ਵਿੰਦਰ ਸਿੰਘ ਸਮਾਘ, ਬਿੰਦਰ ਸਿੰਘ ਲੌਂਗੋਵਾਲ ਅਤੇ ਲਾਡੀ ਸਿੰਘ ਗਿੱਲ ਅਤੇ ਹੋਰ ਨੌਜਵਾਨਾਂ ਨੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਵਿਚਾਰਧਾਰਾ ਨਾਲ ਸਹਿਮਤ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਮੂਲੀਅਤ ਕੀਤੀ।