ਅਮਰਗੜ੍ਹ ’ਚ 24 ਨੂੰ ਰੌਸ਼ਨੀ ਰਾਹੀਂ ਸਾਕਾਰ ਹੋਵੇਗਾ ਗੁਰੂ ਰਵਿਦਾਸ ਜੀ ਦਾ ਸਰਬ-ਸਾਂਝੀਵਾਲਤਾ ਦਾ ਸੰਦੇਸ਼- ਪ੍ਰੋ. ਗੱਜਣਮਾਜਰਾ
ਮਲੇਰਕੋਟਲਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ, ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮਲੇਰਕੋਟਲਾ ਵਿਖੇ ਗੱਲਬਾਤ ਕਰਦਿਆਂ ਆਖਿਆ ਕਿ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ, ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਪੀ.
ਮਲੇਰਕੋਟਲਾ, 22 ਸਤੰਬਰ (ਮਨਜਿੰਦਰ ਸਿੰਘ ਸਰੌਦ ਪਾਰਸ ਜੈਨ, ਪਵਿੱਤਰ ਸਿੰਘ, ਜਤਿੰਦਰ ਮੰਨਵੀ)- ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮਲੇਰਕੋਟਲਾ ਵਿਖੇ ਗੱਲਬਾਤ ਕਰਦਿਆਂ ਆਖਿਆ ਕਿ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ 24 ਸਤੰਬਰ, ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਦੌਰਾਨ 500 ਡਰੋਨ ਅਮਰਗੜ੍ਹ ਦੇ ਅਸਮਾਨ ਨੂੰ ਰੌਸ਼ਨ ਕਰਦਿਆਂ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ਾਂ ਦੀ ਵਿਲੱਖਣ ਪੇਸ਼ਕਾਰੀ ਕਰਨਗੇ । ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਗੁਰੂ ਜੀ ਦਾ ਸਮਾਨਤਾ, ਮਨੁੱਖੀ ਮਾਣ, ਭਾਈਚਾਰਕ ਸਾਂਝ ਅਤੇ ਸਰਬ-ਸਾਂਝੀਵਾਲਤਾ ਦਾ ਫ਼ਲਸਫ਼ਾ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਆਧੁਨਿਕ ਤਕਨੀਕ ਰਾਹੀਂ ਇਸ ਮਹਾਨ ਵਿਰਾਸਤ ਨੂੰ ਖ਼ਾਸ ਕਰਕੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਇਸ ਸਮਾਗਮ ਦਾ ਵਿਸ਼ੇਸ਼ ਪਹਿਲੂ ਹੋਵੇਗਾ। ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ “ਇਹ ਕੇਵਲ ਰੌਸ਼ਨੀਆਂ ਦੀ ਪੇਸ਼ਕਾਰੀ ਨਹੀਂ, ਸਗੋਂ ਗੁਰੂ ਜੀ ਦੇ ਮਨੁੱਖੀ ਬਰਾਬਰੀ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਦੇ ਮਨਾਂ ਨਾਲ ਜੋੜਨ ਦਾ ਉਪਰਾਲਾ ਹੈ । ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਿਧਾਇਕ ਨੂੰ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਸ਼ਾਸਨਿਕ ਪ੍ਰਬੰਧਾਂ ਤੋਂ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਬੈਠਣ, ਪੀਣ ਵਾਲੇ ਪਾਣੀ, ਆਰਜ਼ੀ ਪਖਾਨਿਆਂ, ਸਫ਼ਾਈ, ਪਾਰਕਿੰਗ, ਆਵਾਜਾਈ ਅਤੇ ਸੁਰੱਖਿਆ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ. ਰਾਜਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਅਮਰਗੜ੍ਹ ਰਾਕੇਸ਼ ਕੁਮਾਰ ਸ਼ਰਮਾ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।