ਦੇਵ ਖੱਤਰੀ ਸਮੇਤ ਨੌਜਵਾਨ ਆਗੂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਿਲ- ਸਰਜੀਵਨ ਜਿੰਦਲ
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)- ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਦੇਵ ਖੱਤਰੀ ਸਮੇਤ ਨੌਜਵਾਨ ਆਗੂ ਕੁਨਾਲ ਬਾਂਸਲ, ਦਮਨਜੋਤ, ਸੁੱਖਪ੍ਰੀਤ ਸਿੰਘ, ਹਸ਼ਨਦੀਪ ਸਿੰਘ, ਸਾਹਿਲ ਧਿਮਾਨ ਅਤੇ ਜਸਪ੍ਰੀਤ ਸਿੰਘ ਕਾਂਗਰਸ ਛੱਡ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਭਾਜਪਾ ‘ਚ ਸ਼ਾਮਿਲ ਹੋਏ। ਨੌਜਵਾਨਾਂ ਨੂੰ ਭਾਜਪਾ ‘ਚ ਸ਼ਾਮਿਲ ਕਰਨ ਉਪਰੰਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਹਰਪ੍ਰੀਤ ਸਿੰਘ ਹੈਪੀ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਨੇ ਕਿਹਾ ਕਿ ਪਾਰਟੀ ਵਲੋਂ ਹਲਕਾ ਸੰਗਰੂਰ ’ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
ਸੰਗਰੂਰ, 22 ਸਤੰਬਰ (ਦਮਨਜੀਤ ਸਿੰਘ)- ਭਾਜਪਾ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਦੇਵ ਖੱਤਰੀ ਸਮੇਤ ਨੌਜਵਾਨ ਆਗੂ ਕੁਨਾਲ ਬਾਂਸਲ, ਦਮਨਜੋਤ, ਸੁੱਖਪ੍ਰੀਤ ਸਿੰਘ, ਹਸ਼ਨਦੀਪ ਸਿੰਘ, ਸਾਹਿਲ ਧਿਮਾਨ ਅਤੇ ਜਸਪ੍ਰੀਤ ਸਿੰਘ ਕਾਂਗਰਸ ਛੱਡ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਭਾਜਪਾ ‘ਚ ਸ਼ਾਮਿਲ ਹੋਏ। ਨੌਜਵਾਨਾਂ ਨੂੰ ਭਾਜਪਾ ‘ਚ ਸ਼ਾਮਿਲ ਕਰਨ ਉਪਰੰਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਹਰਪ੍ਰੀਤ ਸਿੰਘ ਹੈਪੀ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਨੇ ਕਿਹਾ ਕਿ ਪਾਰਟੀ ਵਲੋਂ ਹਲਕਾ ਸੰਗਰੂਰ ’ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਨੌਜਵਾਨ ਆਗੂਆਂ ਦੇ ਜੁੜਨ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਵਰਕਰਾਂ ਦੇ ਵਿੱਚ ਉਤਸ਼ਾਹ ਵੀ ਵਧੇਗਾ। ਭਾਰਤੀ ਜਨਤਾ ਪਾਰਟੀ ਦੇਸ਼ ਦੇ ਵਿੱਚ ਆਪਣੇ ਸਹਿਜਯੋਗੀਆਂ ਦੇ ਨਾਲ 22 ਰਾਜਾ ਵਿੱਚ ਸਰਕਾਰ ਬਣਾ ਚੁੱਕੀ ਹੈ ਅਤੇ ਪੰਜਾਬ ਦੇ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਆਉਣ ਆਲੀਆਂ ਪੰਜਾਬ ਵਿਧਾਨ ਸਭਾ ਚੌਣਾ ਦੇ ਵਿੱਚ ਭਾਜਪਾ ਡਬਲ ਇੰਜਣ ਦੀ ਸਰਕਾਰ ਬਣਾਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆਂ, ਜੋਗੀ ਰਾਮ ਸਾਹਨੀ, ਪ੍ਰਦੀਪ ਗਰਗ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ, ਜ਼ਿਲ੍ਹਾ ਜਨਰਲ ਸਕੱਤਰ ਵਿਜੈ ਸਾਹਨੀ, ਜ਼ਿਲ੍ਹਾ ਮੀਤ ਪ੍ਰਧਾਨ ਵਿਵੇਕ ਕਾਂਸਲ, ਓ. ਬੀ. ਸੀ.ਮੋਰਚਾ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਕੀ, ਪ੍ਰਤਾਪ ਢਿੱਲੋਂ ਅਤੇ ਭਵਾਨੀਗੜ੍ਹ ਦਿਹਾਤੀ ਮੰਡਲ ਦੇ ਪ੍ਰਧਾਨ ਭੁਪਿੰਦਰ ਸਿੰਘ ਵੀ ਮੌਜੂਦ ਸਨ।