22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਫ਼ਤ ਵਪਾਰ ਸਮਝੌਤਾ ਤਿੰਨ ਕਾਲੇ ਕਾਨੂੰਨਾਂ ਤੋਂ ਵੀ ਵੱਧ ਘਾਤਕ: ਜੋਗਿੰਦਰ ਸਿੰਘ ਉਗਰਾਹਾਂ 5 ਅਕਤੂਬਰ ਤੋਂ ਮੁੜ ਮੋਰਚੇ ਲਗਾਉਣ ਦਾ ਐਲਾਨ

ਧੂਰੀ, 22 ਸਤੰਬਰ (ਲਖਵੀਰ ਸਿੰਘ ਧਾਂਦਰਾ)- ਭਾਕਿਯੂ ਏਕਤਾ (ਉਗਰਾਹਾਂ) ਬਲਾਕ ਧੂਰੀ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਸਮੇਂ ਖੇਤੀਬਾੜੀ ਅਤੇ ਕਿਸਾਨੀ ਨਾਲ ਸੰਬੰਧਿਤ ਮੌਜੂਦਾ ਗੰਭੀਰ ਮੁੱਦਿਆਂ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਧੂਰੀ, 22 ਸਤੰਬਰ (ਲਖਵੀਰ ਸਿੰਘ ਧਾਂਦਰਾ)- ਭਾਕਿਯੂ ਏਕਤਾ (ਉਗਰਾਹਾਂ) ਬਲਾਕ ਧੂਰੀ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਸਮੇਂ ਖੇਤੀਬਾੜੀ ਅਤੇ ਕਿਸਾਨੀ ਨਾਲ ਸੰਬੰਧਿਤ ਮੌਜੂਦਾ ਗੰਭੀਰ ਮੁੱਦਿਆਂ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਟੈਕਸ ਮੁਕਤ ਵਪਾਰ ਸਮਝੌਤੇ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਸਮਝੌਤਾ ਪਹਿਲਾਂ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਖ਼ਤਰਨਾਕ ਅਤੇ ਤਬਾਹਕੁਨ ਹੈ। ਇਸ ਨਾਲ ਨਾ ਸਿਰਫ਼ ਕਿਸਾਨੀ, ਸਗੋਂ ਡੇਅਰੀ ਫਾਰਮਿੰਗ, ਮੁਰਗ਼ੀ ਪਾਲਣ ਅਤੇ ਛੋਟੇ ਪਰਚੂਨ ਵਪਾਰੀ ਪੂਰੀ ਤਰ੍ਹਾਂ ਬਰਬਾਦ ਹੋ ਜਾਣਗੇ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਭਾਰਤ ਦੀ ਜ਼ਮੀਨ, ਪਾਣੀ, ਕੋਲੇ ਦੀਆਂ ਖਾਣਾ, ਏਅਰਪੋਰਟ ਅਤੇ ਸਾਰੇ ਸਰਕਾਰੀ ਜਨਤਕ ਅਦਾਰੇ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਹੋ ਜਾਣਗੇ, ਜੋ ਦੇਸ਼ ਨੂੰ ਮੁੜ ਗ਼ੁਲਾਮੀ ਅਤੇ ਭਾਰੀ ਕਰਜ਼ੇ, ਭੁੱਖਮਰੀ ਤੇ ਖ਼ੁਦਕੁਸ਼ੀਆਂ ਦੀ ਦਲਦਲ ਵਿੱਚ ਧੱਕ ਦੇਵੇਗਾ। ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਗਾਏ ਜਾਣ ਦੇ ਬਾਵਜੂਦ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ। ਸਰਕਾਰ ਦੀ ਇਸ ਬੇਰੁਖ਼ੀ ਦੇ ਜਵਾਬ ਵਿੱਚ ਹੁਣ 14 ਮੁੱਖ ਮੰਗਾਂ ਨੂੰ ਲੈ ਕੇ 5 ਅਕਤੂਬਰ ਤੋਂ ਦੁਬਾਰਾ ਵਿਸ਼ਾਲ ਮੋਰਚੇ ਸ਼ੁਰੂ ਕੀਤੇ ਜਾਣਗੇ। ਇਹਨਾਂ ਮੰਗਾਂ ਵਿੱਚ ਭਾਰਤ ਟੈਕਸ ਮੁਕਤ ਵਪਾਰ ਰੱਦ ਕਰਨਾ, ਲੈਂਡ ਪੁਲਿੰਗ ਪਾਲਿਸੀ ਖ਼ਤਮ ਕਰਵਾਉਣਾ, ਬਿਜਲੀ ਬਿਲ 2025 ਅਤੇ ਸੀਡ ਬਿਲ ਵਾਪਸ ਲੈਣਾ, ਅਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣਾ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਦਰਜ ਕੀਤੇ ਮੁਕੱਦਮੇ ਰੱਦ ਕਰਵਾਉਣਾ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਹਰਬੰਸ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਜਰਨੈਲ ਸਿੰਘ ਸੁਲਤਾਨਪੁਰ, ਕਰਮਜੀਤ ਸਿੰਘ ਬੇਨੜਾ, ਬਾਬੂ ਸਿੰਘ ਮੂਲੋਵਾਲ, ਮਨਜੀਤ ਸਿੰਘ ਜਹਾਂਗੀਰ ਅਤੇ ਦਰਸ਼ਨ ਸਿੰਘ ਕਿਲਾ ਹਕੀਮਾਂ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ’ਚ ਇਸ ਵਾਰ 42600 ਹੈਕਟੇਅਰ ਰਕਬਾ ਬਾਸਮਤੀ ਦੀ ਕਾਸ਼ਤ ਹੇਠ ਅਗਲੀ ਖ਼ਬਰ ਗੋਲਡੀ, ਦਾਮਨ ਥਿੰਦ, ਹਰਮਨ ਬਾਜਵਾ, ਮਿਲਖੀ ਸਮੇਤ ਕਈ ਆਗੂ ਪੁਲਿਸ ਨੇ ਹਿਰਾਸਤ ’ਚ ਲਏ ਪੁਲਿਸ ਨੂੰ ਚਮਕਾ ਦੇ ਕੇ ਪ੍ਰਦਰਸ਼ਨਕ...
Ad Position 24