ਨਹਿਰੀ ਪਾਣੀ ਦੀ ਵਰਤੋਂ ਵਧਣ ਨਾਲ ਕਿਸਾਨਾਂ ਦੀ ਖੇਤੀ ਮੋਟਰਾਂ ’ਤੇ ਨਿਰਭਰਤਾ ਘਟਣ ਲੱਗੀ
ਟਿਊਬਵੈੱਲ ਬੋਰਾਂ ਦੇ ਡੂੰਘੇ ਕਰਨ ’ਤੇ ਲੱਗੀ ਖੜੋਤ- ਸਰਬਜੀਤ ਸਿੰਘ
ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਸਰਕਾਰ ਵਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਚਲਾਏ ਮਿਸ਼ਨ ਨਾਲ ਸੂਬੇ ਦੇ ਕਈ ਖੇਤਾਂ ’ਚ ਕਈ ਦਹਾਕਿਆਂ ਬਾਅਦ ਨਹਿਰੀ ਪਾਣੀ ਪਹੁੰਚਿਆ ਹੈ। ਪਿੰਡ ਮੰਗਵਾਲ ਦੇ ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਪੰਜਾਬ ਦੇ ਖੇਤਾਂ ’ਚ 14 ਹਜ਼ਾਰ ਕਿੱਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ।
ਸੰਗਰੂਰ, 22 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਸਰਕਾਰ ਵਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੇ ਚਲਾਏ ਮਿਸ਼ਨ ਨਾਲ ਸੂਬੇ ਦੇ ਕਈ ਖੇਤਾਂ ’ਚ ਕਈ ਦਹਾਕਿਆਂ ਬਾਅਦ ਨਹਿਰੀ ਪਾਣੀ ਪਹੁੰਚਿਆ ਹੈ। ਪਿੰਡ ਮੰਗਵਾਲ ਦੇ ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਪੰਜਾਬ ਦੇ ਖੇਤਾਂ ’ਚ 14 ਹਜ਼ਾਰ ਕਿੱਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ। ਇਸ ਸਾਲ ਦੇ ਅੰਤ ਤੱਕ 7 ਹਜ਼ਾਰ ਕਿੱਲੋਮੀਟਰ ਹੋਰ ਪਾਈਪਲਾਈਨ ਵਿਛਾ ਦਿੱਤੀ ਜਾਵੇਗੀ। ਬਾਕੀ ਉਹ ਕਿਸਾਨ ਜਿਨ੍ਹਾਂ ਦੇ ਖੇਤ ਤਾਂ ਨਹਿਰਾਂ ਅਤੇ ਸੂਇਆਂ ਦੇ ਨੇੜੇ ਹਨ ਪਰ ਉਨ੍ਹਾਂ ਦੇ ਖੇਤਾਂ ਨੂੰ ਖਾਲ ਨਹੀਂ ਜਾਂਦੇ ਸਨ। ਉਨ੍ਹਾਂ ਦੀ ਸਹੂਲਤ ਲਈ ਆਰਜ਼ੀ ਮੋਘਿਆਂ ਦੀ ਵਿਵਸਥਾ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਵੀ ਨਹਿਰੀ ਪਾਣੀ ਪਹੁੰਚਣ ਲੱਗਾ ਹੈ। ਉਨ੍ਹਾਂ ਕਿਹਾ ਕਿ ਆਰਜ਼ੀ ਮੋਘਿਆਂ ਲਈ ਕਿਸਾਨਾਂ ਤੋਂ ਕੋਈ ਵੀ ਖਰਚਾ ਨਹੀਂ ਭਰਵਾਇਆ ਜਾ ਰਿਹਾ ਹੈ । ਕਿਸਾਨ ਆਗੂ ਸਰਬਜੀਤ ਸਿੰਘ ਮੰਗਵਾਲ ਨੇ ਕਿਹਾ ਕਿ ਹੁਣ ਪੰਜਾਬ ’ਚ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵੱਧ ਕੇ 88 ਫ਼ੀਸਦੀ ਹੋ ਗਈ ਹੈ। ਇਸ ਨਾਲ ਕਿਸਾਨਾਂ ਦੀ ਖੇਤੀ ਮੋਟਰਾਂ ’ਤੇ ਨਿਰਭਰਤਾ ਘਟੀ ਹੈ।