23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੇਰਪੁਰ ਵਿਖੇ ਅੱਜ

ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 24 ਸਤੰਬਰ ਨੂੰ ਸ਼ਾਮ 3 ਵਜੇ ਸ਼ੇਰਪੁਰ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਅੱਜ ਅਗਰਵਾਲ ਧਰਮਸ਼ਾਲਾ, ਸ਼ੇਰਪੁਰ ਵਿਖੇ ਭਾਜਪਾ ਆਗੂਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 24 ਸਤੰਬਰ ਨੂੰ ਸ਼ਾਮ 3 ਵਜੇ ਸ਼ੇਰਪੁਰ ਵਿਖੇ ਪਹੁੰਚ ਰਹੀ ਹੈ। ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਨੂੰ ਲੈ ਕੇ ਅੱਜ ਅਗਰਵਾਲ ਧਰਮਸ਼ਾਲਾ, ਸ਼ੇਰਪੁਰ ਵਿਖੇ ਭਾਜਪਾ ਆਗੂਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਭਾਜਪਾ ਜ਼ਿਲ੍ਹਾ ਬਰਨਾਲਾ ਇੰਚਾਰਜ ਨਿਪੁਨ ਸ਼ਰਮਾ, ਨਰਿੰਦਰ ਗਰਗ ਨੀਟਾ ਅਤੇ ਵਿੱਕੀ ਪਰੋਚਾ ਸੀਨੀਅਰ ਭਾਜਪਾ ਆਗੂ ਅਤੇ ਇੰਚਾਰਜ ਨਸ਼ਾ ਮੁਕਤ ਪੰਜਾਬ ਯਾਤਰਾ ਹਲਕਾ ਮਹਿਲ ਕਲਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਯਾਤਰਾ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਯਾਤਰਾ ਦੇ ਸਵਾਗਤ, ਭਾਜਪਾ ਆਗੂਆਂ ਅਤੇ ਵਰਕਰਾਂ ਦੇ ਇਕੱਠ, ਬੈਠਕ ਵਿਵਸਥਾ,ਆਵਾਜਾਈ, ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਆਗੂਆਂ ਨੇ ਸੰਬੰਧਿਤ ਵਰਕਰਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਯਾਤਰਾ ਨੂੰ ਸੁਚੱਜੇ ਢੰਗ ਨਾਲ਼ ਨੇਪਰੇ ਚਾੜ੍ਹਨ ਲਈ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੁਨਿਆਰਾ ਤੇ ਜਿਊਲਰ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦਾ ਸਵਾਗਤ ਦੁਕਾਨਾਂ ਬੰਦ ਕਰਨ ਵੇਲੇ ਸੁਰੱਖਿਆ... ਅਗਲੀ ਖ਼ਬਰ ਪੱਲੇਦਾਰ ਮਜ਼ਦੂਰਾਂ ਨੇ ਵੇਅਰਹਾਊਸ ਮਾਲ ਗੁਦਾਮ ਅੱਗੇ ਗੇਟ ਰੈਲੀ ਕੀਤੀ
Ad Position 24