24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅੰਡਰ ਬਰਿੱਜ ਦੇ ਨਿਰਮਾਣ ਕਾਰਨ ਸ਼ਮਸ਼ਾਨਘਾਟ ਦਾ ਰਸਤਾ ਬੰਦ

ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਮਾਨਵਾਲਾ ਰੋਡ ‘ਤੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਅੰਡਰ ਬਰਿੱਜ ਦੀਆਂ ਉੱਚੀਆਂ ਦੀਵਾਰਾਂ ਕਾਰਨ ਸਥਾਨਕ ਲੋਕਾਂ ਅਤੇ ਪਿੰਡ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਿਰਮਾਣ ਦੇ ਚੱਲਦਿਆਂ ਧੂਰੀ ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਂਦਾ ਮੁੱਖ ਰਸਤਾ ਮੁਕੰਮਲ ਤੌਰ ‘ਤੇ ਬੰਦ ਹੋ ਗਿਆ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਖ਼ਿਲਾਫ਼ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਧੂਰੀ ਪਿੰਡ ਦੇ ਨਿਵਾਸੀ। ਤਸਵੀਰ : ਲਖਵੀਰ ਸਿੰਘ ਧਾਂਦਰਾ 24-09-2026
ਧੂਰੀ, 23 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਦੇ ਮਾਨਵਾਲਾ ਰੋਡ ‘ਤੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਅੰਡਰ ਬਰਿੱਜ ਦੀਆਂ ਉੱਚੀਆਂ ਦੀਵਾਰਾਂ ਕਾਰਨ ਸਥਾਨਕ ਲੋਕਾਂ ਅਤੇ ਪਿੰਡ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਿਰਮਾਣ ਦੇ ਚੱਲਦਿਆਂ ਧੂਰੀ ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਂਦਾ ਮੁੱਖ ਰਸਤਾ ਮੁਕੰਮਲ ਤੌਰ ‘ਤੇ ਬੰਦ ਹੋ ਗਿਆ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਖ਼ਿਲਾਫ਼ ਭਾਰੀ ਰੋਸ ਦੀ ਲਹਿਰ ਫੈਲ ਗਈ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਅਮਨਦੀਪ ਸਿੰਘ,ਯੂਥ ਆਗੂ ਗੋਬਿੰਦ ਸਿੰਘ ਮਾਨ, ਗੁਰਪਾਲ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਬਦੇਸ਼ਾ, ਜਗਸੀਰ ਢਿੱਲੋਂ, ਧਰਮਿੰਦਰ ਸਿੰਘ, ਨੋਨੀ ਖਹਿਰਾ ਅਤੇ ਚੈਨੀ ਸਿੰਘ ਨੇ ਦੱਸਿਆ ਕਿ ਸ਼ਮਸ਼ਾਨਘਾਟ ਦਾ ਰਸਤਾ ਬੰਦ ਹੋਣ ਕਾਰਨ ਪਿੰਡ ਵਾਸੀਆਂ ਲਈ ਅੰਤਿਮ ਸਸਕਾਰ ਅਤੇ ਹੋਰ ਧਾਰਮਿਕ ਰਸਮਾਂ ਨਿਭਾਉਣ ਲਈ ਜਾਣਾ ਅਤਿਅੰਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ ਵਿੱਚ ਮ੍ਰਿਤਕ ਦੇਹਾਂ ਨੂੰ ਸ਼ਮਸ਼ਾਨਘਾਟ ਤੱਕ ਲੈ ਕੇ ਜਾਣ ਲਈ ਲੋਕਾਂ ਨੂੰ ਲੰਮੇ ਅਤੇ ਅਸੁਵਿਧਾਜਨਕ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਪੈ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਇਲਾਕਾ ਨਿਵਾਸੀਆਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਸਰਕਾਰ, ਰੇਲਵੇ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਮਸ਼ਾਨਘਾਟ ਦਾ ਰਸਤਾ ਤੁਰੰਤ ਬਹਾਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਧੂਰੀ ’ਚ ਈਥਾਨੌਲ ਫੈਕਟਰੀ ਖ਼ਿਲਾਫ਼ ਮੋਰਚੇ ’ਚ ਪਹੁੰਚੇ ਜੋਗਿੰਦਰ ਸਿੰਘ ਉਗਰਾਹਾਂ ਅਕਾਲੀ ਦਲ (ਬ) ਵਲੋਂ ਫ਼ਤਹਿਗੜ੍ਹ ਪੰਜਗ...
Ad Position 24