24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਯਾਤਰਾ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੁੱਕੇ ਸਵਾਲ ਭਾਜਪਾ ਦੀ ਪੰਜਾਬ ਪ੍ਰਤੀ ਮਾੜੀ ਸੋਚ ਤੋਂ ਪੂਰੀ ਤਰ੍ਹਾਂ ਸੁਚੇਤ ਹਨ ਪੰਜਾਬੀ -‘ਆਪ’ ਆਗੂ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਯਾਤਰਾ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਗੁਲਜ਼ਾਰ ਸਿੰਘ ਬੌਬੀ ਮੈਂਬਰ ਐਸ. ਸੀ.

Ad Position 21
No active advertisement
ਅਜੀਤ ਡੈਸਕ 24-09-2026
ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਯਾਤਰਾ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਗੁਲਜ਼ਾਰ ਸਿੰਘ ਬੌਬੀ ਮੈਂਬਰ ਐਸ.ਸੀ. ਕਮਿਸ਼ਨ ਪੰਜਾਬ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਪਾਰਟੀ ਦੇ ਜ਼ੋਨਲ ਮੀਟਿੰਗ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਸੀਨੀਅਰ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਸਵਾਲ ਚੁੱਕਦਿਆਂ ਕਿਹਾ ਕਿ ਭਾਜਪਾ ਦੀ ਸੋਚ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ। ਭਾਜਪਾ ਦੀ ਪੰਜਾਬ ਪ੍ਰਤੀ ਮਾੜੀ ਸੋਚ ਨੂੰ ਲੈ ਕੇ ਪੰਜਾਬੀਆਂ ਨੂੰ ਭਾਜਪਾ ਬਾਰੇ ਕਿਸੇ ਕਿਸਮ ਦਾ ਕੋਈ ਭੁਲੇਖਾ ਨਹੀਂ ਹੈ। ਭਾਜਪਾ ਨੇ ਆਪਣੀ ਇਸ ਮਾੜੀ ਸੋਚ ਅਧੀਨ ਹਮੇਸ਼ਾ ਹੀ ਪੰਜਾਬ ਦਾ ਨੁਕਸਾਨ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ’ਚ 2007 ਤੋਂ 2017 ਦਰਮਿਆਨ ਭਾਜਪਾ ਅਤੇ ਅਕਾਲੀ ਦਲ ਦੀ ਸਾਂਝੀ ਸਰਕਾਰ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਵੱਡੀ ਪੱਧਰ ’ਤੇ ਪਸਾਰਾ ਹੋਇਆ। ਆਗੂਆਂ ਨੇ ਸਵਾਲ ਕੀਤਾ ਕਿ ਉਸ ਸਮੇਂ ਪੰਜਾਬ ਵਿੱਚ ਭਾਜਪਾ ਨੇ ਨਸ਼ਿਆਂ ਵਿਰੁੱਧ ਯਾਤਰਾ ਕਿਉਂ ਨਹੀਂ ਕੱਢੀ।
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ- ਘੁਮਾਣ ਪਿੰਡ ਈਸ... ਅਗਲੀ ਖ਼ਬਰ ਗੁਰੂ ਰਵਿਦਾਸ ਬੇਗਮਪੁਰਾ ਧਾਮ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ
Ad Position 24