ਸੀਬਾ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
ਨਗਰ ਪੰਚਾਇਤ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਸਥਾਨਕ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਲੋਕ-ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ।
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਸਥਾਨਕ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਲੋਕ-ਸੱਭਿਆਚਾਰ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ’ਚ ਭਾਗ ਲੈ ਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ । ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਲੋਕ-ਗੀਤ, ਸੁੰਦਰ ਲਿਖਾਈ ਅਤੇ ਕਵਿਤਾ ਉਚਾਰਨ ਦੇ ਮੁਕਾਬਲੇ ਕਰਵਾਏ ਗਏ । ਲੋਕ-ਗੀਤ ਮੁਕਾਬਲੇ ’ਚ ਨਿਸ਼ਠਾ, ਦੀਪਇੰਦਰ, ਸੀਰਤ ਅਤੇ ਸਮਰੀਤ ਨੇ ਭਾਗ ਲਿਆ । ਇਸ ਮੁਕਾਬਲੇ ’ਚ ਨਿਸ਼ਠਾ ਅਤੇ ਦੀਪਇੰਦਰ ਦੀ ਜੋੜੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਦੌਰਾਨ ਪੰਜਾਬੀ ਭਾਸ਼ਾ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਵੀ ਕਰਵਾਏ ਗਏ । ਕਵਿਤਾ ਉਚਾਰਨ ਮੁਕਾਬਲੇ ’ਚ ਜੰਨਤ, ਮਨਿੰਦਰ, ਲਵਨੀਤ, ਸ਼ਾਨਵੀਰ, ਸਿਮਰਨ, ਨਵਜੋਤ, ਜੈਸਮੀਨ, ਹਰਸ਼ਾਨਪ੍ਰੀਤ ਸਿੰਘ, ਗੋਪੇਸ਼, ਵੈਨਿਸ਼ ਅਤੇ ਹਰਪ੍ਰੀਤ ਨੇ ਪੰਜਾਬੀ ਦੀਆਂ ਸੁੰਦਰ ਕਵਿਤਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਉਚਾਰਨ ਕੀਤਾ। ਇਸ ਮੁਕਾਬਲੇ ’ਚ ਸ਼ਾਨਵੀਰ ਨੇ ਪਹਿਲਾ, ਹਰਸ਼ਾਨਪ੍ਰੀਤ ਸਿੰਘ ਨੇ ਦੂਜਾ ਅਤੇ ਮਨਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਅਧਿਆਪਕ ਮਨਜੀਤ ਸਿੰਘ ਅਤੇ ਗੁਰਦੀਪ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੇ ਇਤਿਹਾਸ, ਇਸ ਦੇ ਵਿਕਾਸ ਅਤੇ ਪੰਜਾਬੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਲਿਪੀਕਾ ਅਤੇ ਇਸ਼ਮੀਤ ਕੌਰ ਨੇ ਪੰਜਾਬੀ ਲੋਕ-ਰੰਗ ਨਾਲ ਜੁੜੀਆਂ ‘ਘੋੜੀਆਂ’ ਅਤੇ ‘ਸੁਹਾਗ’ ਬਾਰੇ ਆਪਣੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਮੈਡਮ ਅਮਨ ਢੀਂਡਸਾ, ਨਰੇਸ਼ ਚੌਧਰੀ ਅਤੇ ਮਨੋਜ ਥਾਮਸ ਸਮੇਤ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।