ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਚਾਰ ਚਰਚਾ 28 ਨੂੰ
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸਾਂਝੇ ਰੂਪ ਵਿੱਚ ਵਿਚਾਰ-ਚਰਚਾ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ 28 ਸਤੰਬਰ ਨੂੰ ਸਵੇਰੇ 10 ਵਜੇ ਧੰਨਾ ਸਿੰਘ ਗੁਰੂ ਘਰ ਨੇੜੇ ਜੀ.
ਲਹਿਰਾਗਾਗਾ, 23 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸਾਂਝੇ ਰੂਪ ਵਿੱਚ ਵਿਚਾਰ-ਚਰਚਾ ਕਰਕੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ 28 ਸਤੰਬਰ ਨੂੰ ਸਵੇਰੇ 10 ਵਜੇ ਧੰਨਾ ਸਿੰਘ ਗੁਰੂ ਘਰ ਨੇੜੇ ਜੀ.ਪੀ.ਐੱਫ., ਲਹਿਰਾਗਾਗਾ ਵਿਖੇ ਵਿਚਾਰ-ਚਰਚਾ ਕਰਵਾਈ ਜਾਵੇਗੀ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਸ ਮੌਕੇ ‘ਸਮਾਜ ਸਾਹਮਣੇ ਆ ਰਹੇ ਸੰਕਟਾਂ ਦੇ ਕਾਰਨ ਕੀ ਹਨ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਅਨੁਸਾਰ ਇਨ੍ਹਾਂ ਦਾ ਕੀ ਹੱਲ ਹੋ ਸਕਦਾ ਹੈ’ ਵਿਸ਼ੇ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਸਬੰਧੀ ਮਹਿੰਦਰ ਸਿੰਘ ਖੋਖਰ, ਜਗਜੀਤ ਸਿੰਘ ਭਟਾਲ ਅਤੇ ਹੋਰ ਸਾਥੀਆਂ ਵਲੋਂ ਆਮ ਲੋਕਾਂ ਨੂੰ ਇਸ ਵਿਚਾਰ-ਚਰਚਾ ’ਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।