23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਕੂਲ ਬੱਸਾਂ ਦੀ ਚੈਕਿੰਗ; ਬੱਚਿਆਂ ਦੀ ਸੁਰੱਖਿਆ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲੀ ਵਾਹਨਾਂ ’ਚ ਸਰਕਾਰ ਵਲੋਂ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਵਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੁਨਾਮ ਵਿਖੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲ ਬੱਸਾਂ ’ਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲੀ ਵਾਹਨਾਂ ’ਚ ਸਰਕਾਰ ਵਲੋਂ ਨਿਰਧਾਰਿਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਵਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੁਨਾਮ ਵਿਖੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਕੂਲ ਬੱਸਾਂ ’ਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਦੀ ਜਾਂਚ ਕੀਤੀ ਗਈ। ਟੀਮ ਵਲੋਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼ਾਂ, ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਚਾਲਕ ਦੀ ਵਰਦੀ, ਲੇਡੀ ਅਟੈਂਡੈਂਟ ਦੀ ਮੌਜੂਦਗੀ ਅਤੇ ਹੋਰ ਨਿਰਧਾਰਤ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕੀਤੀ ਗਈ, ਤਾਂ ਜੋ ਸਕੂਲੀ ਬੱਚਿਆਂ ਦੇ ਆਉਣ-ਜਾਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਰਹੇ। ਇਸ ਮੌਕੇ ਟ੍ਰੈਫਿਕ ਵਿਭਾਗ ਤੋਂ ਦੀਪਕ ਕੁਮਾਰ ਅਤੇ ਸੁਖਵਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਗੁਰਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਨਿਰਮਲ ਕੌਰ, ਕਾਊਂਸਲਰ ਮੌਜੂਦ ਸਨ। ਟੀਮ ਵਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੁਰੱਖਿਆ ਸਬੰਧੀ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤ ਕੀਤੀ ਗਈ। ਚੈਕਿੰਗ ਦੌਰਾਨ ਜਾਂਚੀਆਂ ਗਈਆਂ ਸਕੂਲ ਬੱਸਾਂ ਵਿੱਚ ਕੋਈ ਉਲੰਘਣਾ ਸਾਹਮਣੇ ਨਾ ਆਉਣ ਕਾਰਨ ਕਿਸੇ ਵੀ ਬੱਸ ਦਾ ਚਲਾਨ ਨਹੀਂ ਕੀਤਾ ਗਿਆ। ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਸਕੂਲੀ ਵਾਹਨਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਦਾ ਮੁੱਖ ਉਦੇਸ਼ ਜੁਰਮਾਨਾ ਕਰਨਾ ਨਹੀਂ, ਸਗੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਪ੍ਰਬੰਧਕਾਂ ਨੂੰ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਬੱਸਾਂ ’ਚ ਸਫ਼ਰ ਕਰਨ ਵਾਲੇ ਬੱਚਿਆਂ ਦੀ ਸੁਰੱਖਿਆ ਵਿਭਾਗ ਦੀ ਮੁੱਖ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਖਨੌਰੀ ਦੀ ਚੋਣ ਪੂਰੇ ਅਮਨ-ਅਮਾਨ ਨਾਲ ਸੰਪੰਨ ਹੋਈ : ਪ੍ਰਧਾਨ ਰੀਤੂ ਰਾਣੀ ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਦਾਣਾ ਮੰਡੀਆਂ ’ਚ ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਲਈ ਤਿਆਰੀਆਂ ਮੁਕੰਮਲ
Ad Position 24