ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਪ੍ਰੋਗਰਾਮ ਕਰਵਾਇਆ
ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) -ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ‘ਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ।
ਚੀਮਾ ਮੰਡੀ, 23 ਸਤੰਬਰ (ਗੁਰਜੀਤ ਸਿੰਘ ਚਹਿਲ) -ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ‘ਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ‘ਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨੂੰ ਪੰਜਾਬੀ ਭਾਸ਼ਾ ਰਾਹੀਂ ਆਪਣੇ ਪੋਸਟਰਾਂ ‘ਚ ਬਹੁਤ ਹੀ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਪੰਜਾਬੀ ਭਾਸ਼ਾ ਨੂੰ ਸੰਭਾਲਣ ਸਬੰਧੀ ਆਪਣੇ ਵਿਚਾਰਾਂ ਨੂੰ ਕਲਾਤਮਕ ਢੰਗ ਨਾਲ ਪੇਸ਼ ਕੀਤਾ । ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ ਹੈ ਅਤੇ ਸਾਡੇ ਸੱਭਿਆਚਾਰ ਦਾ ਅਹਿਮ ਹਿੱਸਾ ਹੈ। ਸਾਨੂੰ ਮਾਂ-ਬੋਲੀ ਪੰਜਾਬੀ ਦਾ ਸਤਿਕਾਰ ਕਰਦਿਆਂ ਇਸ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ‘ਚ ਵੱਧ ਤੋਂ ਵੱਧ ਵਰਤਣ ਲਈ ਉਤਸ਼ਾਹਿਤ ਹੋਣਾ ਚਾਹੀਦਾ ਹੈ । ਕਾਲਜ ਚੇਅਰਮੈਨ ਡਾ. ਰਵਿੰਦਰ ਬਾਂਸਲ ਵਲੋਂ ਵਿਦਿਆਰਥੀਆਂ ਦੀ ਰਚਨਾਤਮਿਕਤਾ ਅਤੇ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।