23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ- ਘੁਮਾਣ

ਦਿੜ੍ਹਬਾ ਮੰਡੀ, 23 ਸਤੰਬਰ (ਹਰਬੰਸ ਸਿੰਘ ਛਾਜਲੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਸਤਗੁਰ ਸਿੰਘ ਘੁਮਾਣ ਦੀ ਪ੍ਰਧਾਨਗੀ ਹੇਠ ਦਿੜ੍ਹਬਾ ਵਿਖੇ ਹੋਈ । ਸਤਗੁਰ ਸਿੰਘ ਘੁਮਾਣ ਨੇ ਕਿਹਾ ਕਿ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਟੀਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਦਿੜ੍ਹਬਾ ਮੰਡੀ, 23 ਸਤੰਬਰ (ਹਰਬੰਸ ਸਿੰਘ ਛਾਜਲੀ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਸਤਗੁਰ ਸਿੰਘ ਘੁਮਾਣ ਦੀ ਪ੍ਰਧਾਨਗੀ ਹੇਠ ਦਿੜ੍ਹਬਾ ਵਿਖੇ ਹੋਈ । ਸਤਗੁਰ ਸਿੰਘ ਘੁਮਾਣ ਨੇ ਕਿਹਾ ਕਿ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਮੂਨਕ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਟੀਮ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫ਼ਤਵਾ ਦੇਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਤੂਰਬੰਜਾਰਾ ਨੂੰ ਇਨਸਾਫ਼਼ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ। ਜੇਕਰ ਸਰਕਾਰ ਨੇ ਇਨਸਾਫ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ’ਚ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਹਲਕਾ ਅਬਜ਼ਰਵਰ ਮੋਤੀ ਸਿੰਘ ਸੂਲਰ ਘਰਾਟ, ਹਲਕਾ ਪ੍ਰਧਾਨ ਸ੍ਰੀ ਰਾਮ ਸਿੰਘ ਛਾਜਲੀ, ਸਰਕਲ ਪ੍ਰਧਾਨ ਜਸਵੀਰ ਸਿੰਘ ਛਾਜਲੀ, ਮੇਲਾ ਸਿੰਘ ਚੱਠਾ ਨਨਹੇੜਾ, ਮੱਖਣ ਸਿੰਘ ਸਾਦੀਹਰੀ, ਸਾਧਾ ਸਿੰਘ ਘਨੌੜ ਰਾਜਪੂਤਾਂ, ਪ੍ਰਵਾਨ ਰੇਸ਼ਮਾ ਕੌਰ, ਕਵਿਤਾ ਕੌਰ ਜਨਾਲ, ਬਿੰਦਰ ਕੌਰ ਜਨਾਲ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿੜਬਾ ਮੰਡਲ ’ਚ ਭਾਜਪਾ ਨੇ ਕਿਸਾਨ ਮੋਰਚੇ ਦੀ ਕਮਾਨ ਜਗਸੀਰ ਜਨਾਲ ਨੂੰ ਸੌਂਪੀ ਕਿਸਾਨਾਂ ਨਾਲ ਤਾਲਮੇਲ ਵਧਾਉਣ ਅਤੇ ਸੰਗਠਨ... ਅਗਲੀ ਖ਼ਬਰ ਮਾਡਰਨ ਕਾਲਜ ਬੀਰ ਕਲਾਂ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਮੌਕੇ ਪ੍ਰੋਗਰਾਮ ਕਰਵਾਇਆ
Ad Position 24