23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦਿੜਬਾ ਮੰਡਲ ’ਚ ਭਾਜਪਾ ਨੇ ਕਿਸਾਨ ਮੋਰਚੇ ਦੀ ਕਮਾਨ ਜਗਸੀਰ ਜਨਾਲ ਨੂੰ ਸੌਂਪੀ ਕਿਸਾਨਾਂ ਨਾਲ ਤਾਲਮੇਲ ਵਧਾਉਣ ਅਤੇ ਸੰਗਠਨ ਮਜ਼ਬੂਤ ਕਰਨ ’ਤੇ ਜ਼ੋਰ

ਦਿੜਬਾ ਮੰਡੀ, 23 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ)- ਭਾਜਪਾ ਵਲੋਂ ਦਿੜਬਾ ਮੰਡਲ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਗਸੀਰ ਸਿੰਘ ਜਨਾਲ ਨੂੰ ਕਿਸਾਨ ਮੋਰਚਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 24-09-2026
ਦਿੜਬਾ ਮੰਡੀ, 23 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਸਿੰਘ ਛਾਜਲੀ)- ਭਾਜਪਾ ਵਲੋਂ ਦਿੜਬਾ ਮੰਡਲ ’ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਗਸੀਰ ਸਿੰਘ ਜਨਾਲ ਨੂੰ ਕਿਸਾਨ ਮੋਰਚਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਯੁਕਤੀ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰਣਧੀਰ ਸਿੰਘ ਕਲੇਰ ਅਤੇ ਭਾਜਪਾ ਦਿੜਬਾ ਮੰਡਲ ਪ੍ਰਧਾਨ ਮੁਕੇਸ਼ ਮੋਦੀ ਹਾਜ਼ਰ ਰਹੇ। ਰਣਧੀਰ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਵਲੋਂ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਮੁਕੇਸ਼ ਮੋਦੀ ਨੇ ਕਿਹਾ ਕਿ ਜਗਸੀਰ ਸਿੰਘ ਜਨਾਲ ਕਿਸਾਨਾਂ ਨਾਲ ਤਾਲਮੇਲ ਬਣਾਉਂਦੇ ਹੋਏ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਜਗਸੀਰ ਸਿੰਘ ਜਨਾਲ ਨੇ ਪਾਰਟੀ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਲ ਸਕੂਲ ਬਾਗੜੀਆਂ ’ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਹਲਕੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ- ਘੁਮਾਣ
Ad Position 24