ਹੈਰੋਇਨ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਜੈਲ ਪੋਸਟ ਨਵੀਂ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਸੁਨਾਮ ਦੇ ਗੰਦੇ ਖੂਹਾਂ ਤੋਂ ਸਟੇਡੀਅਮ ਨੇੜਲੇ ਅੰਡਰ ਬ੍ਰਿਜ ਵੱਲ ਜਾਂਦਿਆਂ ਅਨਾਜ ਮੰਡੀ ਦੇ ਗੇਟ ਕੋਲੋਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ ।
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਸੁਨਾਮ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਜੈਲ ਪੋਸਟ ਨਵੀਂ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਅਨਾਜ ਮੰਡੀ ਸੁਨਾਮ ਦੇ ਗੰਦੇ ਖੂਹਾਂ ਤੋਂ ਸਟੇਡੀਅਮ ਨੇੜਲੇ ਅੰਡਰ ਬ੍ਰਿਜ ਵੱਲ ਜਾਂਦਿਆਂ ਅਨਾਜ ਮੰਡੀ ਦੇ ਗੇਟ ਕੋਲੋਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ । ਜਿਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕੀਤੀ ਗਈ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਅੰਮਿਤ ਕੁਮਾਰ ਉਰਫ ਸੋਨਿਤ ਅਤੇ ਬਲਜੀਤ ਸਿੰਘ ਉਰਫ ਬਿੱਲਾ ਵਾਸੀਆਨ ਸੁਨਾਮ ਵਜੋਂ ਹੋਈ। ਜਿਨ੍ਹਾਂ ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ ।