ਸੰਗਰੂਰ ਦੀ ਪੂਨੀਆਂ ਕਾਲੋਨੀ ’ਚ ਨਵੀਂਆਂ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ
ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨਾਲ ਸੰਗਰੂਰ ਦੀ ਬਦਲੀ ਜਾ ਰਹੀ ਨੁਹਾਰ - ਭਰਾਜ
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਸੰਗਰੂਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 29 ਦੀ ਪੂਨੀਆਂ ਕਾਲੋਨੀ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 01 ਕਰੋੜ 21 ਲੱਖ ਰੁਪਏ ਦੀ ਲਾਗਤ ਬਣਨ ਵਾਲੀਆਂ ਸੜਕਾਂ ਦਾ ਨੀਹ ਪੱਥਰ ਰੱਖਿਆ ਗਿਆ। ਵਿਧਾਇਕਾ ਭਰਾਜ ਨੇ ਕਿਹਾ ਕਿ ਇਹ ਕੰਮ ਪੰਜ ਸੱਤ ਦਿਨਾਂ ’ਚ ਹੀ ਸ਼ੁਰੂ ਹੋ ਜਾਣਗੇ।
ਸੰਗਰੂਰ, 24 ਸਤੰਬਰ (ਧੀਰਜ ਪਸ਼ੌਰੀਆ) - ਸੰਗਰੂਰ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 29 ਦੀ ਪੂਨੀਆਂ ਕਾਲੋਨੀ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 01 ਕਰੋੜ 21 ਲੱਖ ਰੁਪਏ ਦੀ ਲਾਗਤ ਬਣਨ ਵਾਲੀਆਂ ਸੜਕਾਂ ਦਾ ਨੀਹ ਪੱਥਰ ਰੱਖਿਆ ਗਿਆ। ਵਿਧਾਇਕਾ ਭਰਾਜ ਨੇ ਕਿਹਾ ਕਿ ਇਹ ਕੰਮ ਪੰਜ ਸੱਤ ਦਿਨਾਂ ’ਚ ਹੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮਿਸ਼ਨ ਹੈ ਕਿ ਸੂਬੇ ਵਿੱਚ ਲੋਕਾਂ ਦੀ ਸਹੂਲਤ ਵਿੱਚ ਲਈ ਸ਼ਾਨਦਾਰ ਸੜਕਾਂ ਤੇ ਗਲੀਆਂ ਬਣਾਈਆਂ ਜਾਣ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸੇ ਮਿਸ਼ਨ ਤਹਿਤ ਸ਼ਹਿਰ ਦੀਆਂ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੇਗੀ। ਉਹਨਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਸੀਨੀਅਰ ‘ਆਪ’ ਆਗੂ ਅਮਨ ਸੇਖੋ, ਅਬਜਿੰਦਰ ਸ਼ਰਮਾ, ਰਵਿੰਦਰਪਾਲ ਸਿੰਘ ਨੋਨੀ, ਸੁਖਵਿੰਦਰ ਸਿੰਘ ਸੁੱਖਾ, ਵਿਜੇ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੂਨੀਆਂ ਕਾਲੋਨੀ ਦੇ ਵਾਸੀ ਮੌਜੂਦ ਸਨ।