25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਯੁਰਵੈਦ ਨੂੰ ਰਾਸ਼ਟਰੀ ਚਿਕਿਤਸਾ ਦਾ ਦਰਜ ਦਿਵਾਉਣ ਲਈ ਭੇਜਿਆ ਮੰਗ-ਪੱਤਰ

ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ)- ਭਾਰਤ ਦੀ ਪ੍ਰਾਚੀਨ ਚਿਕਿਤਸਾ ਵਿਰਾਸਤ ਆਯੁਰਵੈਦ ਨੂੰ ਦੇਸ਼ ਦੀ ਮੂਲ ਰਾਸ਼ਟਰੀ ਚਿਕਿਤਸਾ ਪੱਧਤੀ ਐਲਾਨਣ ਦੀ ਮੰਗ ਨੂੰ ਲੈ ਕੇ ਵਿਸ਼ਵ ਆਯੁਰਵੈਦ ਪਰਿਸ਼ਦ ਨੇ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਹੈ। ਪਰਿਸ਼ਦ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ-ਪੱਤਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਸੰਗਰੂਰ, 24 ਸਤੰਬਰ (ਅਮਨਦੀਪ ਸਿੰਘ ਬਿੱਟਾ)- ਭਾਰਤ ਦੀ ਪ੍ਰਾਚੀਨ ਚਿਕਿਤਸਾ ਵਿਰਾਸਤ ਆਯੁਰਵੈਦ ਨੂੰ ਦੇਸ਼ ਦੀ ਮੂਲ ਰਾਸ਼ਟਰੀ ਚਿਕਿਤਸਾ ਪੱਧਤੀ ਐਲਾਨਣ ਦੀ ਮੰਗ ਨੂੰ ਲੈ ਕੇ ਵਿਸ਼ਵ ਆਯੁਰਵੈਦ ਪਰਿਸ਼ਦ ਨੇ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਹੈ। ਪਰਿਸ਼ਦ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ-ਪੱਤਰ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਸੌਂਪਿਆ ਗਿਆ। ਜ਼ਿਲ੍ਹਾ ਕਨਵੀਨਰ ਡਾ. ਰਵੀ ਕਾਂਤ ਮਦਾਨ ਅਤੇ ਜ਼ਿਲ੍ਹਾ ਕੋ-ਕਨਵੀਨਰ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਮੰਗ-ਪੱਤਰ ਸੌਂਪਦਿਆਂ ਆਯੁਰਵੈਦ ਨੂੰ ਮਜ਼ਬੂਤ ਕਰਨ ਲਈ ਸਰਕਾਰੀ ਪੱਧਰ ’ਤੇ ਢੁਕਵੇਂ ਕਦਮ ਚੁੱਕਣ ਦੀ ਮੰਗ ਕੀਤੀ । ਮੰਗ-ਪੱਤਰ ’ਚ ਕਿਹਾ ਗਿਆ ਕਿ ਆਯੁਰਵੈਦ ਸਿਰਫ਼ ਇਲਾਜ ਦੀ ਇਕ ਪਰੰਪਰਾਗਤ ਵਿਧੀ ਨਹੀਂ, ਸਗੋਂ ਸਿਹਤਮੰਦ ਜੀਵਨ ਨਾਲ ਸੰਬੰਧਿਤ ਵਿਸ਼ਾਲ ਗਿਆਨ ਪ੍ਰਣਾਲੀ ਹੈ। ਮੰਗ-ਪੱਤਰ ਰਾਹੀਂ ਪਰਿਸ਼ਦ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਈ ਦਹਾਕੇ ਬੀਤ ਜਾਣ ਦੇ ਬਾਵਜੂਦ ਆਯੁਰਵੈਦ ਨੂੰ ਭਾਰਤ ਦੀ ਮੂਲ ਰਾਸ਼ਟਰੀ ਚਿਕਿਤਸਾ ਪੱਧਤੀ ਵਜੋਂ ਮਾਨਤਾ ਨਹੀਂ ਮਿਲੀ। ਇਸ ਮੌਕੇ ਡਾ. ਰਵੀ ਕਾਂਤ ਮਦਾਨ ਅਤੇ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਆਯੁਰਵੈਦ ਦੀ ਵਿਰਾਸਤ ਨੂੰ ਸੰਭਾਲਣ ਦੇ ਨਾਲ ਇਸ ਨੂੰ ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਵਿਕਸਿਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੋਜ, ਸਿੱਖਿਆ, ਤਕਨੀਕੀ ਸਹੂਲਤਾਂ ਅਤੇ ਚਿਕਿਤਸਾ ਸੇਵਾਵਾਂ ਦੇ ਵਿਸਥਾਰ ਨਾਲ ਆਯੁਰਵੈਦ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਲਿਜਾਇਆ ਜਾ ਸਕਦਾ ਹੈ। ਪ੍ਰੀਸ਼ਦ ਆਗੂਆਂ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂਅ ਦਿੱਤੇ ਗਏ ਇਸ ਮੰਗ-ਪੱਤਰ ’ਚ ਉਠਾਈਆਂ ਮੰਗਾਂ ’ਤੇ ਕੇਂਦਰ ਸਰਕਾਰ ਵਲੋਂ ਵਿਚਾਰ ਕੀਤਾ ਜਾਵੇਗਾ ਅਤੇ ਆਯੁਰਵੈਦ ਦੇ ਵਿਕਾਸ ਅਤੇ ਇਸ ਨੂੰ ਰਾਸ਼ਟਰੀ ਪੱਧਰ ’ਤੇ ਮਜ਼ਬੂਤ ਸਥਾਨ ਦੇਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਅਗਲੀ ਖ਼ਬਰ ਭਾਜਪਾ ਮੰਡਲ ਅਹਿਮਦਗੜ੍ਹ ਵਲੋਂ ਨਸ਼ਾ ਛੱਡੋ ਸੰਕਲਪ ਯਾਤਰਾ ਸਬੰਧੀ ਮੀਟਿੰਗ
Ad Position 24