25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨੰਬਰਦਾਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ

ਛਾਜਲੀ, 24 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਨੰਬਰਦਾਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਝਾਮਪੁਰ, ਰਣ ਸਿੰਘ ਮਹਿਲਾਂ, ਤੇਜਾ ਸਿੰਘ ਕਾਕੜਾ ਅਤੇ ਬਿੰਦਰ ਸਿੰਘ ਸਜੂਮਾ ਨੇ ਸਾਬਕਾ ਪੁਲਿਸ ਅਧਿਕਾਰੀ ਤਰਲੋਚਨ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਤਰਲੋਚਨ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਨੰਬਰਦਾਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਸੀ ਤਾਲਮੇਲ ਮਜ਼ਬੂਤ ਕਰਕੇ ਹੀ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 25-09-2026
ਛਾਜਲੀ, 24 ਸਤੰਬਰ (ਅਜਾਇਬ ਸਿੰਘ ਨੀਲੋਵਾਲ) - ਨੰਬਰਦਾਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਝਾਮਪੁਰ, ਰਣ ਸਿੰਘ ਮਹਿਲਾਂ, ਤੇਜਾ ਸਿੰਘ ਕਾਕੜਾ ਅਤੇ ਬਿੰਦਰ ਸਿੰਘ ਸਜੂਮਾ ਨੇ ਸਾਬਕਾ ਪੁਲਿਸ ਅਧਿਕਾਰੀ ਤਰਲੋਚਨ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਮੌਕੇ ਤਰਲੋਚਨ ਸਿੰਘ ਮਾਨ ਨੇ ਪੰਜਾਬ ਦੇ ਸਮੂਹ ਨੰਬਰਦਾਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਸੀ ਤਾਲਮੇਲ ਮਜ਼ਬੂਤ ਕਰਕੇ ਹੀ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕਦਾ ਹੈ। ਯੂਨੀਅਨ ਆਗੂਆਂ ਨੇ ਵੀ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਸਾਂਝੇ ਤੌਰ ’ਤੇ ਮੰਗਾਂ ਲਈ ਸੰਘਰਸ਼ ਕਰਨ ਦੀ ਗੱਲ ਕਹੀ। ਯੂਨੀਅਨ ਆਗੂਆਂ ਨੇ ਵੀ ਨੰਬਰਦਾਰਾਂ ਨੂੰ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਸਾਂਝੇ ਤੌਰ ’ਤੇ ਮੰਗਾਂ ਲਈ ਯਤਨ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਦੱਸਿਆ ਕਿ ਤਰਲੋਚਨ ਸਿੰਘ ਮਾਨ ਨੇ ਨੰਬਰਦਾਰਾਂ ਦੇ ਹੱਕਾਂ ਲਈ ਲੰਮਾ ਸੰਘਰਸ਼ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੇ ਸੋਨਾ-ਚਾਂਦੀ ਸਮੇਤ 4 ਲੱਖ ਦੀ ਨਕਦੀ ਚੋਰੀ, ਚੋਰਾਂ ਦੇ ਹੌਂਸਲੇ ਬੁਲੰਦ ਅਗਲੀ ਖ਼ਬਰ ਆਯੁਰਵੈਦ ਨੂੰ ਰਾਸ਼ਟਰੀ ਚਿਕਿਤਸਾ ਦਾ ਦਰਜ ਦਿਵਾਉਣ ਲਈ ਭੇਜਿਆ ਮੰਗ-ਪੱਤਰ
Ad Position 24