25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼ਹਿਰ ’ਚ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ - ਭਰਾਜ

ਸੰਗਰੂਰ, 24 ਸਤੰਬਰ ( ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵਲੋਂ ਸ਼ਹਿਰ ਦੀਆਂ ਵੱਖ-ਵੱਖ ਅਹਿਮ ਸੜਕਾਂ ਦੇ ਵਿਕਾਸ ਅਤੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਬੱਸ ਸਟੈਂਡ ਚੌਕ ਸੰਗਰੂਰ ਵਿਖੇ ਸੜਕ ਦੇ ਵਿਕਾਸ ਕਾਰਜਾਂ ’ਤੇ 79.

Ad Position 21
No active advertisement
ਅਜੀਤ ਡੈਸਕ 25-09-2026
ਸੰਗਰੂਰ, 24 ਸਤੰਬਰ ( ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵਲੋਂ ਸ਼ਹਿਰ ਦੀਆਂ ਵੱਖ-ਵੱਖ ਅਹਿਮ ਸੜਕਾਂ ਦੇ ਵਿਕਾਸ ਅਤੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਬੱਸ ਸਟੈਂਡ ਚੌਕ ਸੰਗਰੂਰ ਵਿਖੇ ਸੜਕ ਦੇ ਵਿਕਾਸ ਕਾਰਜਾਂ ’ਤੇ 79.50 ਲੱਖ ਰੁਪਏਅਤੇ ਸੁਨਾਮੀ ਗੇਟ ਸੰਗਰੂਰ ਵਿਖੇ 46 ਲੱਖ ਰੁਪਏ ਖਰਚ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਦੇ ਨਾਲ-ਨਾਲ ਰੋਜ਼ਾਨਾ ਇਨ੍ਹਾਂ ਰਸਤਿਆਂ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ । ਭਰਾਜ ਨੇ ਕਿਹਾ ਕਿ ਸੰਗਰੂਰ ਸ਼ਹਿਰ ਦਾ ਯੋਜਨਾਬੱਧ ਅਤੇ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਚੌਕ ਅਤੇ ਸੁਨਾਮੀ ਗੇਟ ਵਰਗੇ ਅਹਿਮ ਅਤੇ ਰੁਝੇਵੇਂ ਵਾਲੇ ਇਲਾਕਿਆਂ ’ਚ ਸੜਕੀ ਢਾਂਚੇ ਵਿੱਚ ਸੁਧਾਰ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ, ਜਦਕਿ ਪੂਨੀਆ ਕਾਲੋਨੀ ’ਚ ਹੋਣ ਵਾਲੇ ਵਿਕਾਸ ਕਾਰਜ ਨਾਲ ਸਥਾਨਕ ਵਸਨੀਕਾਂ ਨੂੰ ਬਿਹਤਰ ਸੜਕੀ ਸਹੂਲਤ ਮਿਲੇਗੀ। ਭਰਾਜ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਤੈਅ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਲੱਖਾਂ ਰੁਪਏ ਦੇ ਸੋਨਾ-ਚਾਂਦੀ ਸਮੇਤ 4 ਲੱਖ ਦੀ ਨਕਦੀ ਚੋਰੀ, ਚੋਰਾਂ ਦੇ ਹੌਂਸਲੇ ਬੁਲੰਦ
Ad Position 24