ਗਗਨਦੀਪ ਕੌਰ ਢੀਂਡਸਾ ਵਲੋਂ ਮਹਿੰਗਾ ਸਿੰਘ ਕੰਬੋਜ ਦੇ ਪਰਿਵਾਰ ਨਾਲ ਦੁੱਖ ਸਾਂਝਾ
ਖਨੌਰੀ, 24 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਅੱਜ ਖਨੌਰੀ ਵਿਖੇ ਸਵ. ਮਹਿੰਗਾ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਖਨੌਰੀ, 24 ਸਤੰਬਰ (ਬਲਵਿੰਦਰ ਸਿੰਘ ਥਿੰਦ) - ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਅੱਜ ਖਨੌਰੀ ਵਿਖੇ ਸਵ. ਮਹਿੰਗਾ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸਵ. ਮਹਿੰਗਾ ਸਿੰਘ ਕੰਬੋਜ ਪੱਤਰਕਾਰ ਸਤਨਾਮ ਸਿੰਘ ਕੰਬੋਜ ਦੇ ਤਾਇਆ ਜੀ ਸਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਅਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਆਗੂਆਂ ਤੇ ਵਰਕਰਾਂ ਵੱਲੋਂ ਲਗਾਤਾਰ ਕੰਬੋਜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ਨਿਵਾਸ ਗਰਗ, ਨਰਾਇਣ ਸਿੰਘ ਨਰਸੋਤ, ਰਾਜਵੀਰ ਰਾਜੂ ਪਹਿਲਵਾਨ, ਸ਼ਮਸ਼ੇਰ ਸਿੰਘ ਹੁੰਦਲ, ਸਹਾਰਾ ਟਰੱਸਟ ਦੇ ਪ੍ਰਧਾਨ ਅਸ਼ੋਕ ਕੁਮਾਰ ਗੋਇਲ, ਕੌਂਸਲਰ ਮਹਾਂਵੀਰ ਸਿੰਘ ਠੇਕੇਦਾਰ, ‘ਆਪ’ ਦੇ ਸ਼ਹਿਰੀ ਪ੍ਰਧਾਨ ਛੋਟੂ ਗਰਗ, ਵਿਸ਼ਾਲ ਕਾਂਸਲ, ਬਜਿੰਦਰ ਕੁਮਾਰ, ਕੌਂਸਲਰ ਅੰਕੁਰ ਸਿੰਗਲਾ, ਬਸਪਾ ਲੋਕ ਸਭਾ ਜ਼ੋਨ ਇੰਚਾਰਜ ਪਟਿਆਲਾ ਅਮਨ ਬੋਧ, ਠੇਕੇਦਾਰ ਜਸਵਿੰਦਰ ਸਿੰਘ ਜੱਸੂ, ਅਰੁਣ ਗੋਇਲ, ਸੁਭਾਸ਼ ਪਾਸ਼ੀ, ਸੁਖਵੰਤ ਸਿੰਘ ਥਿੰਦ, ਸੁਰਿੰਦਰ ਸੰਗਰੋਲੀ, ਰਾਮਦਾਸ ਭੁੱਕਲ, ਸੰਜੀਵ ਕੁਮਾਰ ਸਮੇਤ ਹੋਰ ਪਤਵੰਤੇ ਵਿਅਕਤੀਆਂ ਨੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਪ੍ਰੈੱਸ ਕਲੱਬ ਖਨੌਰੀ ਨਾਲ ਸੰਬੰਧਿਤ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਵੀ ਪੱਤਰਕਾਰ ਸਤਨਾਮ ਸਿੰਘ ਕੰਬੋਜ ਅਤੇ ਸਮੁੱਚੇ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦਿਆਂ ਸਵ. ਮਹਿੰਗਾ ਸਿੰਘ ਕੰਬੋਜ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ ਗਿਆ।