24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਲੇਰਕੋਟਲਾ ਪੁਲਿਸ ਅਪਰਾਧ ਤੇ ਨਸ਼ਿਆਂ ਦੀ ਰੋਕਥਾਮ ਲਈ ਹੋਈ ਮੁਸਤੈਦ

ਮਾਲੇਰਕੋਟਲਾ, 24 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ’ਚ ਫਲੈਗ ਮਾਰਚ ਕੀਤਾ ਗਿਆ । ਇਸ ਦਾ ਮਕਸਦ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਦੇ ਨਾਲ-ਨਾਲ ਅਪਰਾਧੀਆਂ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਾ ਕਰਨ ਦਾ ਸਪੱਸ਼ਟ ਸੰਦੇਸ਼ ਦੇਣਾ ਸੀ ।

Ad Position 21
No active advertisement
ਅਜੀਤ ਡੈਸਕ 25-09-2026
ਮਾਲੇਰਕੋਟਲਾ, 24 ਸਤੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ’ਚ ਫਲੈਗ ਮਾਰਚ ਕੀਤਾ ਗਿਆ । ਇਸ ਦਾ ਮਕਸਦ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਦੇ ਨਾਲ-ਨਾਲ ਅਪਰਾਧੀਆਂ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਾ ਕਰਨ ਦਾ ਸਪੱਸ਼ਟ ਸੰਦੇਸ਼ ਦੇਣਾ ਸੀ । ਫਲੈਗ ਮਾਰਚ ਦੀ ਅਗਵਾਈ ਡੀ.ਐੱਸ.ਪੀ. ਮਾਲੇਰਕੋਟਲਾ ਸਬ-ਡਿਵੀਜ਼ਨ ਮਨਵਜੀਤ ਸਿੱਧੂ ਅਤੇ ਡੀ.ਐੱਸ.ਪੀ. ਸੁਮਿਤ ਸੂਦ ਨੇ ਕੀਤੀ । ਥਾਣਾ ਸਿਟੀ-1, ਥਾਣਾ ਸਿਟੀ-2 ਤੇ ਥਾਣਾ ਸੰਦੌੜ ਦੇ ਥਾਣਾ ਮੁਖੀਆਂ ਤੋਂ ਇਲਾਵਾ ਟ੍ਰੈਫਿਕ ਵਿੰਗ ਤੇ ਪੀ.ਸੀ.ਆਰ. ਵਿੰਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ । ਪੁਲਿਸ ਟੀਮ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਮਾਰਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ । ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਤਿਉਹਾਰ ਖੁਸ਼ੀ ਤੇ ਉਤਸ਼ਾਹ ਦਾ ਸਮਾਂ ਹੁੰਦੇ ਹਨ ਹਰ ਨਾਗਰਿਕ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਵਿੱਚ ਤਿਉਹਾਰ ਮਨਾਉਣ ਦਾ ਹੱਕ ਹੈ । ਉਨ੍ਹਾਂ ਕਿਹਾ, ਮਾਲੇਰਕੋਟਲਾ ਪੁਲਿਸ ਲੋਕਾਂ ਦੇ ਨਾਲ ਖੜ੍ਹੀ ਹੈ । ਇਸ ਮੌਕੇ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ 1509 ਬਾਸਮਤੀ ਝੋਨਾ 4305 ਰੁਪਏ ਪ੍ਰਤੀ ਕੁਇੰਟਲ ਤੋਂ ਪਾਰ ਵਧੀਆ ਭਾਅ ਮਿਲਣ ’ਤੇ ਕਿਸਾਨ ਬਾਗੋਬਾਗ; ਪਿਛਲੇ ਸਾਲ ਨਾਲੋਂ ਕਰ... ਅਗਲੀ ਖ਼ਬਰ ਸਰਕਾਰ ਦੇ ਵਾਅਦਿਆਂ ਨੂੰ ਗੁਬਾਰਿਆਂ ’ਚ ਉਡਾ ਕੇ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ
Ad Position 24