24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਿਹਤ ਵਿਭਾਗ ਵਲੋਂ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਿਰੁੱਧ ਸਿਹਤ ਮੁਹਿੰਮ ਜਾਰੀ

ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਿਹਤ ਵਿਭਾਗ ਵਲੋਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਮੁਹਿੰਮ ਤਹਿਤ ਸਬ-ਸੈਂਟਰ ਲਖਮੀਰਵਾਲਾ ਦੇ ਪਿੰਡ ਅਕਾਲਗੜ੍ਹ, ਚੱਠੇ ਨਕਟੇ ਅਤੇ ਭਰੂਰ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਸੀ. ਐਚ.

Ad Position 21
No active advertisement
ਅਜੀਤ ਡੈਸਕ 25-09-2026
ਸੁਨਾਮ ਊਧਮ ਸਿੰਘ ਵਾਲਾ, 24 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸਿਹਤ ਵਿਭਾਗ ਵਲੋਂ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਸਬੰਧੀ ਮੁਹਿੰਮ ਤਹਿਤ ਸਬ-ਸੈਂਟਰ ਲਖਮੀਰਵਾਲਾ ਦੇ ਪਿੰਡ ਅਕਾਲਗੜ੍ਹ, ਚੱਠੇ ਨਕਟੇ ਅਤੇ ਭਰੂਰ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਸੀ.ਐਚ.ਓ. ਜਸਵੀਰ ਕੌਰ ਦੀ ਅਗਵਾਈ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ, ਛੱਤਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਤ ਸਫਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਫ਼ਤੇ ਵਿਚ ਘੱਟੋ-ਘੱਟ ਇਕ ਦਿਨ ‘ਡਰਾਈ ਡੇ’ ਵਜੋਂ ਘਰਾਂ ਅਤੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਖਾਲੀ ਕੀਤਾ ਜਾਵੇ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਬੁਖਾਰ, ਸਿਰ ਦਰਦ, ਸਰੀਰ ਦਰਦ ਆਦਿ ਲੱਛਣ ਹੋਣ ’ਤੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਆਸਾ ਵਰਕਰ ਨਰਿੰਦਰ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਪਹੁੰਚੇਗੀ ਸੰਗਰੂਰ ਕਪਿਲ ਮਿਸ਼ਰਾ, ਬਿੱਟੂ ਅਤੇ ਬਰਾੜ ਸਮੇਤ ਵੱਡੀ ਗਿਣਤੀ ’ਚ ਆਗੂ... ਅਗਲੀ ਖ਼ਬਰ ਖਨੌਰੀ ਜ਼ੋਨ ਦਾ ਪਹਿਲਾ ਟੀ-10 ਕ੍ਰਿਕਟ ਲੀਗ ਟੂਰਨਾਮੈਂਟ ਬੌਪੁਰ ’ਚ ਸ਼ੁਰੂ
Ad Position 24