24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ਆਪ’ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ- ਪੰਡੋਰੀ

ਸ਼ੇਰਪੁਰ, 24 ਸਤੰਬਰ (ਦਰਸ਼ਨ ਸਿੰਘ ਖੇੜੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬਲਾਕ ਸ਼ੇਰਪੁਰ ਦੇ ਪਿੰਡਾਂ ਟਿੱਬਾ, ਬੜੀ, ਖੇੜੀ ਕਲਾਂ ਅਤੇ ਹੇੜੀਕੇ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ। ਉਨ੍ਹਾਂ ਵਲੋਂ ਖੇੜੀ ਕਲਾਂ ਵਿਖੇ ਨਵੀਆਂ ਬਣੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 25-09-2026
ਸ਼ੇਰਪੁਰ, 24 ਸਤੰਬਰ (ਦਰਸ਼ਨ ਸਿੰਘ ਖੇੜੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬਲਾਕ ਸ਼ੇਰਪੁਰ ਦੇ ਪਿੰਡਾਂ ਟਿੱਬਾ, ਬੜੀ, ਖੇੜੀ ਕਲਾਂ ਅਤੇ ਹੇੜੀਕੇ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ। ਉਨ੍ਹਾਂ ਵਲੋਂ ਖੇੜੀ ਕਲਾਂ ਵਿਖੇ ਨਵੀਆਂ ਬਣੀਆਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ, ਨਾਲੀਆਂ ਅਤੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪਿੰਡ-ਪਿੰਡ ਆਧੁਨਿਕ ਜਿੰਮ, ਖੇਡ ਗਰਾਉਂਡ, ਅਥਲੈਟਿਕ ਟਰੈਕ, ਆਧੁਨਿਕ ਲਾਇਬਰੇਰੀਆਂ, ਸੋਲਰ ਲਾਈਟਾਂ, ਟੋਭਿਆ ਦਾ ਨਵੀਨੀਕਰਨ, ਸੀਵਰੇਜ ਅਤੇ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਗਰੰਟੀਆਂ ਦਾ ਵਾਅਦਾ ਕੀਤਾ ਸੀ, ਉਸ ਨੂੰ ਇੱਕ-ਇੱਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ। ਸਰਕਾਰ ਵਲੋਂ ਚੰਗੀਆਂ ਸਿਹਤ ਸਹੂਲਤਾਂ ਲਈ ਜਿੱਥੇ 10 ਲੱਖ ਰੁਪਏ ਵਾਲੇ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ ਉੱਥੇ ਹੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 1000 ਤੇ 1500 ਰੁਪਏ ਮਹੀਨਾਵਾਰ ਦਿੱਤੇ ਜਾ ਰਹੇ ਹਨ। ਵਿਧਾਇਕ ਪੰਡੋਰੀ ਨੇ ਕਿਹਾ ਕਿ ਹਲਕੇ ਦੇ ਕਸਬਿਆ ਅਤੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਖੇੜੀ ਕਲਾਂ ਬੀਬੀ ਬਲਜੀਤ ਕੌਰ ਚਹਿਲ, ਪ੍ਰਧਾਨ ਨਛੱਤਰ ਸਿੰਘ ਆੜ੍ਹਤੀਆ, ਪੰਚ ਧਰਮ ਸਿੰਘ, ਜਗਦੀਪ ਸਿੰਘ ਜੱਗੀ, ਜਗਰੂਪ ਸਿੰਘ, ਮਨਜੀਤ ਕੌਰ, ਗੁਰਜੀਤ ਕੌਰ, ਬਲਾਕ ਪ੍ਰਧਾਨ ਸੁਖਵੀਰ ਸਿੰਘ ਚੀਮਾ, ਸਿਖਿਆ ਕੋਆਰਡੀਨੇਟਰ ਸੁਖਮਿੰਦਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਗੁਰਦੀਪ ਸਿੰਘ ਅਲੀਪੁਰ ਖ਼ਾਲਸਾ, ਮੁਲਾਜ਼ਮ ਆਗੂ ਬੀਬੀ ਜਗਜੀਤ ਕੌਰ ਚਹਿਲ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਪ੍ਰਮਜੀਤ ਕੌਰ ਪ੍ਰਧਾਨ ਆਂਗਣਵਾੜੀ ਵਰਕਰ ਯੂਨੀਅਨ, ਬੀਬੀ ਨਛੱਤਰ ਕੌਰ, ਮਨਜੀਤ ਸਿੰਘ ਬਾਜਵਾ, ਬਿੰਦਰ ਸਿੰਘ ਪੀਏ, ਹੈਰੀ ਸਿੰਘ, ਮੁਕੰਦ ਸਿੰਘ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ 26 ਤੋਂ ਅਗਲੀ ਖ਼ਬਰ ਅਕਾਲੀ ਦਲ (ਬ) ਦੀ ਟੀਮ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਸੰਪਰਕ
Ad Position 24