25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਜਪਾ ਵੱਲੋਂ ‘ਸੰਕਲਪ ਯਾਤਰਾ’-27 ਸਤੰਬਰ ਨੂੰ ਲਹਿਰਾਗਾਗਾ ਹਲਕੇ ’ਚ ਹੋਵੇਗੀ ਯਾਤਰਾ ਦੀ ਐਂਟਰੀ; ਬੋਪੁਰ ਦੇ ਸ਼ਿਵ ਮੰਦਰ ਵਿਖੇ ਹੋਵੇਗੀ ਜਨਤਕ ਮੀਟਿੰਗ

ਖਨੌਰੀ, 25 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ‘ਪੰਜਾਬ ਨਸ਼ਾ ਮੁਕਤ ਸੰਕਲਪ ਯਾਤਰਾ’ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਹੁੰਦੀ ਹੋਈ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੰਦੇਸ਼ ਦੇ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-09-2026
ਖਨੌਰੀ, 25 ਸਤੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ‘ਪੰਜਾਬ ਨਸ਼ਾ ਮੁਕਤ ਸੰਕਲਪ ਯਾਤਰਾ’ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚੋਂ ਹੁੰਦੀ ਹੋਈ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸੰਦੇਸ਼ ਦੇ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਸੰਕਲਪ ਯਾਤਰਾ 27 ਸਤੰਬਰ ਦਿਨ ਐਤਵਾਰ ਨੂੰ ਲਹਿਰਾਗਾਗਾ ਵਿਧਾਨ ਸਭਾ ਹਲਕੇ ਵਿੱਚ ਦਾਖਲ ਹੋਵੇਗੀ। ਇਸ ਮੌਕੇ ਖਨੌਰੀ ਮੰਡਲ ਅਧੀਨ ਪੈਂਦੇ ਪਿੰਡ ਬੋਪੁਰ ਦੇ ਸ਼ਿਵ ਮੰਦਰ ਵਿਖੇ ਸਵੇਰੇ 11:30 ਵਜੇ ਜਨਤਕ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੀ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਬਲਜੀਤ ਸਿੰਘ ਬੋਪੁਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇੱਕ ਵਰਗ ਜਾਂ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਧਾਰਮਿਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।ਉਨ੍ਹਾਂ ਨੇ ਸ਼ਹਿਰ ਵਾਸੀਆਂ, ਇਲਾਕਾ ਨਿਵਾਸੀਆਂ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਅਹੁਦੇਦਾਰਾਂ ਅਤੇ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 27 ਸਤੰਬਰ ਨੂੰ ਬੋਪੁਰ ਦੇ ਸ਼ਿਵ ਮੰਦਰ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਂਝਾ ਸੰਕਲਪ ਲੈਣਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਹੋਰ ਸਖ਼ਤੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ। ਬਲਜੀਤ ਸਿੰਘ ਬੋਪੁਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਲਈ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਮੁਆਫ਼ ਕੀਤਾ - ਕੀਮਤੀ ਭਗ... ਅਗਲੀ ਖ਼ਬਰ ਸੰਦੀਪ ਕੌਰ, ਰਜਨੀ ਕੌਰ, ਸੰਦੀਪ ਕੌਰ ਨਤੀਜਾ ਸ਼ਾਨਦਾਰ ਰਿਹਾ
Ad Position 24