26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦਾ 100 ਕਰੋੜ ਰੁਪਏ ਤੋਂ ਵੱਧ ਦਾ ਬਿਜਲੀ ਬਿੱਲ ਮੁਆਫ਼ ਕੀਤਾ - ਕੀਮਤੀ ਭਗਤ

ਸੰਗਰੂਰ, 25 ਸਤੰਬਰ ਧੀਰਜ ਪਸ਼ੌਰੀਆ) - ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਸਾਂਝੇ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਸੰਗਰੂਰ, 25 ਸਤੰਬਰ ਧੀਰਜ ਪਸ਼ੌਰੀਆ) - ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਅਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ, ਸੁਰੱਖਿਆ ਅਤੇ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਲਾਵਾਰਿਸ ਗਊਧਨ ਦੀ ਸਮੱਸਿਆ ਦੇ ਸਥਾਈ ਹੱਲ ਲਈ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਸਾਂਝੇ ਤੌਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਮਹੀਨਿਆਂ ਅੰਦਰ 600 ਲਾਵਾਰਿਸ ਗਊਧਨ ਨੂੰ ਸਾਂਭ ਸੰਭਾਲ ਲਈ ਗਊਸ਼ਾਲਾਵਾਂ ਵਿੱਚ ਭੇਜਿਆ ਗਿਆ ਹੈ। ਸੰਗਰੂਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਊਧਨ ਦੀ ਸਾਂਭ-ਸੰਭਾਲ ਸਬੰਧੀ ਮੀਟਿੰਗ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਝਨੇੜੀ ਗਊਸ਼ਾਲਾ ਵਿਖੇ ਚਾਰ ਮਹੀਨੇ ਪਹਿਲਾਂ 190 ਗਊਧਨ ਸੀ, ਜੋ ਹੁਣ ਵੱਧ ਕੇ 510 ਗਊਧਨ ਹੋ ਗਏ ਹਨ। ਉਹਨਾਂ ਦੱਸਿਆ ਕਿ ਸੁਨਾਮ, ਸੰਗਰੂਰ ਅਤੇ ਧੂਰੀ ਵਿੱਚੋਂ 250 ਲਾਵਾਰਿਸ ਗਊਧਨ ਨੂੰ ਗਊਸ਼ਾਲਾ ਵਿੱਚ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੀਆਂ 518 ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ’ਤੇ ਵਿੱਤੀ ਬੋਝ ਘਟਿਆ ਹੈ ਅਤੇ ਉਹ ਆਪਣੇ ਸਰੋਤ ਗਊਧਨ ਦੀ ਬਿਹਤਰ ਸਾਂਭ-ਸੰਭਾਲ ਲਈ ਵਰਤ ਸਕਣਗੀਆਂ।ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਕਰੀਬ 500 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਓ ਲਿਫਟਰ ਜ਼ਖ਼ਮੀ, ਬਿਮਾਰ ਜਾਂ ਸੜਕਾਂ ’ਤੇ ਬੇਸਹਾਰਾ ਹਾਲਤ ਵਿੱਚ ਪਏ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਇਲਾਜ ਲਈ ਲਿਜਾਣ ਵਿੱਚ ਸਹਾਇਕ ਹੋਣਗੇ। ਮੀਟਿੰਗ ਦੌਰਾਨ ਉਨ੍ਹਾਂ ਪ੍ਰਾਈਵੇਟ ਗਊਸ਼ਾਲਾਵਾਂ ਵੱਲੋਂ ਕੀਤੇ ਜਾ ਰਹੇ ਗਊਧਨ ਦੀ ਸਾਂਭ ਸੰਭਾਲ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਾਈਵੇਟ ਗਊਸ਼ਾਲਾਵਾਂ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਲਾਵਾਰਸ ਗਊਧਨ ਦੀ ਸਾਂਭ ਸੰਭਾਲ ਲਈ ਹੋਰ ਵੱਡੇ ਪੱਧਰ ਉੱਤੇ ਕੰਮ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਗਊਸ਼ਾਲਾਵਾਂ ਵਿੱਚ ਰੱਖੇ ਹਰੇਕ ਗਊਧਨ ਦੀ ਸਾਂਭ-ਸੰਭਾਲ ਲਈ 61 ਰੁਪਏ ਪ੍ਰਤੀ ਗਊਧਨ ਪ੍ਰਤੀ ਦਿਨ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਗਊਧਨ ਦੀ ਸਾਂਭ-ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਵਿੱਤੀ ਸਰੋਤ ਮੁਹੱਈਆ ਕਰਵਾਏ ਜਾ ਰਹੇ ਹਨ।ਸੰਗਰੂਰ ਜ਼ਿਲ੍ਹੇ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਪਿੰਡ ਝਨੇੜੀ ਵਿਖੇ ਗਊਸ਼ਾਲਾ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਲਾਵਾਰਿਸ ਗਊਧਨ ਲਈ ਵੱਖਰਾ ਸ਼ੈੱਡ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਫੰਡਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮ.ਐਲ.ਏ. ਸੰਗਰੂਰ ਨਰਿੰਦਰ ਕੌਰ ਭਰਾਜ, ਏ.ਡੀ.ਸੀ ਸੁਖਚੈਨ ਸਿੰਘ, ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਬੀਬੀਆਂ ਵਲੋਂ ਡੀ.ਸੀ. ਸੰਗਰੂਰ ਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ 5 ਨੂੰ ਅਗਲੀ ਖ਼ਬਰ ਭਾਜਪਾ ਵੱਲੋਂ ‘ਸੰਕਲਪ ਯਾਤਰਾ’-27 ਸਤੰਬਰ ਨੂੰ ਲਹਿਰਾਗਾਗਾ ਹਲਕੇ ’ਚ ਹੋਵੇਗੀ ਯਾਤਰਾ ਦੀ ਐਂਟਰੀ; ਬੋਪੁਰ ਦੇ ਸ਼ਿਵ ਮੰਦਰ ਵ...
Ad Position 24