26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਓ.ਐਸ.ਡੀ. ਸੁਖਵੀਰ ਸਿੰਘ ਨੇ ਰਾਮਗੜ੍ਹੀਆ ਭਾਈਚਾਰੇ ਨਾਲ ਕੀਤੀ ਵਿਚਾਰ-ਚਰਚਾ

ਧੂਰੀ, 25 ਸਤੰਬਰ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ. ਐਸ.

Ad Position 21
No active advertisement
ਅਜੀਤ ਡੈਸਕ 26-09-2026
ਧੂਰੀ, 25 ਸਤੰਬਰ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਰਾਮਗੜ੍ਹੀਆ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਸਮਾਜਿਕ ਅਤੇ ਭਾਈਚਾਰਕ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਅਤੇ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਭਾਈਚਾਰੇ ਦੇ ਮੈਂਬਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਆਪਸੀ ਤਾਲਮੇਲ, ਸਮਾਜਿਕ ਏਕਤਾ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਮਹੱਤਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਰੇ ਵਰਗਾਂ ਦੀ ਭਾਗੀਦਾਰੀ ਅਤੇ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮੌਕੇ ਰਾਮਗੜ੍ਹੀਆ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਪਸੀ ਮਿਲਵਰਤਣ ਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਰੂਬਲ ਬਾਜਵਾ, ਤੇਜਿੰਦਰ ਸਿੰਘ ਨੰਨੜੇ , ਕੁਲਵੀਰ ਸਿੰਘ ਨੰਨੜੇ ਪ੍ਰਧਾਨ ਸਮੇਤ ਵੱਡੀ ਗਿਣਤੀ ਰਾਮਗੜ੍ਹੀਆ ਭਾਈਚਾਰੇ ਦੇ ਨੁਮਾਇੰਦੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ‘ਚ ਸਕੂਲੀ ਬੱਸਾਂ ਦੀ ਸਖ਼ਤ ਚੈਕਿੰਗ, ਨਿਯਮ ਤੋੜਨ ‘ਤੇ 13 ਬੱਸਾਂ ਦੇ ਚਲਾਨ ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪ... ਅਗਲੀ ਖ਼ਬਰ ਐੱਮ.ਐਂਡ.ਐੱਮ. ਪਬਲਿਕ ਸਕੂਲ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਮਨਾਇਆ
Ad Position 24