26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਿਖੇ ਮੁਫ਼ਤ ਕੋਚਿੰਗ ਸ਼ੁਰੂ

ਲੌਂਗੋਵਾਲ, 25 ਸਤੰਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਉਪਰਾਲੇ ਤਹਿਤ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਕੋਚਿੰਗ ਲਈ ਹੋਣ ਵਾਲਾ ਸਾਰਾ ਖਰਚਾ ਕਾਲਜ ਵਲੋਂ ਉਠਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-09-2026
ਲੌਂਗੋਵਾਲ, 25 ਸਤੰਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਿਖੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਉਪਰਾਲੇ ਤਹਿਤ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਸ ਕੋਚਿੰਗ ਲਈ ਹੋਣ ਵਾਲਾ ਸਾਰਾ ਖਰਚਾ ਕਾਲਜ ਵਲੋਂ ਉਠਾਇਆ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਤਹਿਤ ਅੱਜ ਕੋਆਰਡੀਨੇਟਰ ਅਤੇ ਧਾਰਮਿਕ ਪ੍ਰੋਫੈਸਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਯੂ.ਪੀ.ਐਸ.ਸੀ. ਤੇ ਪੀ.ਪੀ.ਐਸ.ਸੀ. ਲਈ ਐਂਟਰਸ ਟੈੱਸਟ ਕਰਵਾਇਆ ਗਿਆ। ਇਸ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਮੈਰਿਟ ਸੂਚੀ ਤਿਆਰ ਕੀਤੀ ਗਈ ਜਿਸ ਵਿੱਚੋਂ ਤਕਰੀਬਨ 31 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਕੋਚਿੰਗ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਬਣਤਰ, ਸਿਲੇਬਸ, ਆਮ ਗਿਆਨ, ਸਮਕਾਲੀ ਘਟਨਾਵਾਂ, ਪੰਜਾਬ ਅਤੇ ਭਾਰਤ ਨਾਲ ਸਬੰਧਿਤ ਵਿਸ਼ਿਆਂ, ਤਰਕਸ਼ੀਲ ਯੋਗਤਾ ਅਤੇ ਪ੍ਰੀਖਿਆ ਦੀ ਤਿਆਰੀ ਨਾਲ ਸਬੰਧਿਤ ਹੋਰ ਮਹੱਤਵਪੂਰਨ ਪੱਖਾਂ ਬਾਰੇ ਮਾਰਗ ਦਰਸ਼ਨ ਦਿੱਤਾ ਜਾਵੇਗਾ ਤਾਂ ਜੋ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਜਾਣ ਲਈ ਲੋੜੀਂਦੀ ਤਿਆਰੀ ਕਰ ਸਕਣਗੇ। ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਨੇ ਕਿਹਾ ਕਿ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਡਿਗਰੀਆਂ ਤੱਕ ਸੀਮਤ ਰੱਖਣਾ ਨਹੀਂ ਸਗੋਂ ਉਨ੍ਹਾਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਰੋਜ਼ਗਾਰ ਦੇ ਮੌਕਿਆਂ ਲਈ ਵੀ ਤਿਆਰ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਤੇ ਆਯੁਰਵੈਦਿਕ ਦਿਵਸ ਮਨਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਦੀ ਅਗਵਾਈ ਹੇਠ ਮੂਨਕ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ੋਰਾਂ ’ਤੇ- ਕਾਰਜ ਸਾਧਕ ਅਫ਼ਸਰ
Ad Position 24